ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਹੜ੍ਹ ਪ੍ਰਭਾਵਿਤ ਲੋਕਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 41 ਲੱਖ ਰੁਪਏ ਦਾ ਯੋਗਦਾਨ ਪਾਏਗਾ
By NIRPAKH POST
On
ਚੰਡੀਗੜ੍ਹ, 24 ਸਤੰਬਰ:
ਇਸ ਔਖੀ ਘੜੀ ਵਿੱਚ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਹੱਥ ਵਧਾਉਂਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮਨੁੱਖੀ ਫਰਜ਼ ਵਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ, ਜੋ ਕੁੱਲ 41 ਲੱਖ ਰੁਪਏ ਬਣਦੇ ਹਨ, ਦਾ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ।
ਇਸ ਫੰਡ ਵਿੱਚ ਅਧਿਕਾਰੀਆਂ, ਜਿਹਨਾਂ ਵਿੱਚ ਡਾਇਰੈਕਟਰ, ਕੰਟਰੋਲਰ ਵਿੱਤ ਅਤੇ ਲੇਖਾ, ਵਧੀਕ ਡਾਇਰੈਕਟਰ, ਸੰਯੁਕਤ ਡਾਇਰੈਕਟਰ, ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ/ਜ਼ਿਲ੍ਹਾ ਕੰਟਰੋਲਰ, ਸਹਾਇਕ ਕੰਟਰੋਲਰ/ਲੇਖਾ ਅਧਿਕਾਰੀ, ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ, ਸਹਾਇਕ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀ ਅਤੇ ਇੰਸਪੈਕਟਰ ਸ਼ਾਮਲ ਹਨ, ਨੇ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਵਿਭਾਗੀ ਕਰਮਚਾਰੀਆਂ ਦੀ ਸਹਿਮਤੀ ਵਾਲੇ ਡਾਇਰੈਕਟਰ (ਖਜ਼ਾਨਾ) ਨੂੰ ਲਿਖੇ ਗਏ ਪੱਤਰ ਦੀ ਕਾਪੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੌਂਪੀ ਗਈ।