ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ 

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ 

ਚੰਡੀਗੜ੍ਹ, ਜੁਲਾਈ 19: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ […]

ਚੰਡੀਗੜ੍ਹ, ਜੁਲਾਈ 19:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਵਿੱਤ ਕਮਿਸ਼ਨਰ (ਜੰਗਲਾਤ) ਕ੍ਰਿਸ਼ਨ ਕੁਮਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। 

ਦੱਸਣਯੋਗ ਹੈ ਕਿ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਜਨਰਲ ਕੈਟਾਗਿਰੀ ਨਾਲ ਸਬੰਧ ਰੱਖਦਾ ਹੈ, ਪ੍ਰੰਤੂ ਉਹ ਅਨੁਸੂਚਿਤ ਜਾਤੀ ਦੇ ਜਾਅਲੀ ਸਰਟੀਫਿਕੇਟ ਦੇ ਅਧਾਰ ਉੱਤੇ ਵਿਭਾਗ ਵਿੱਚ ਨੌਕਰੀ ਕਰ ਰਿਹਾ ਹੈ। ਇਸਦੀ ਪੜਤਾਲ ਵਣ ਰੇਂਜ ਅਫਸਰ, ਸ਼੍ਰੀ ਮੁਕਤਸਰ ਸਾਹਿਬ ਪਾਸੋਂ ਕਰਵਾਈ ਗਈ। ਮੁੱਢਲੀ ਪੜਤਾਲ ਦੌਰਾਨ ਦੋਸ਼ ਸਿੱਧ ਕੀਤੇ ਗਏ ਹਨ। ਦੋਸ਼ਾਂ ਦੇ ਅਧਾਰ ਉੱਤੇ ਗੁਲਾਬ ਸਿੰਘ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਉਸਦਾ ਹੈੱਡਕੁਆਟਰ ਵਣ ਮੰਡਲ ਅਫਸਰ, ਗੁਰਦਾਸਪੁਰ ਵਿਖੇ ਬਣਾਇਆ ਗਿਆ ਹੈ ਅਤੇ ਉਸ ਵਿਰੁੱਧ ਰੈਗੂਲਰ ਪੜਤਾਲ ਵੱਖਰੇ ਤੌਰ ਉੱਤੇ ਆਰੰਭ ਦਿੱਤੀ ਗਈ ਹੈ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ