ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਹੋਈ ਘਰ ਵਾਪਸੀ

ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਹੋਈ ਘਰ ਵਾਪਸੀ

8 ਅਗਸਤ, (ਵਿਵੇਕ ਰਾਜ) :- ਅੱਜ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਘਰ ਵਾਪਸੀ ਹੋਈ ਹੈ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ “ਸੁਧਾਰ ਲਹਿਰ” ਵਾਲੇ ਧੜੇ ਵਿੱਚ ਸ਼ਾਮਲ ਹੋ ਗਏ ਸਨ। ਪਰ ਹੁਣ ਉਹ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸ ਆ ਗਏ ਹਨ ਅਤੇ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬਲਦੇਵ ਸਿੰਘ ਮਾਨ ਦੇ ਨਿਵਾਸ ਸਥਾਨ ਸੂਲਰ ਘਰਾਟ ਵਿਖੇ ਪਹੁੰਚੇ ਅਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਪਹੁੰਚੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਬਲਦੇਵ ਸਿੰਘ ਮਾਨ ਦੀ ਘਰ ਵਾਪਸੀ ਕਾਰਵਾਈ। 

 

WhatsApp Image 2025-08-08 at 4.23.53 PM

ਹੁਣ ਬਲਦੇਵ ਸਿੰਘ ਮਾਨ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ 'ਚ ਰਹਿੰਦਿਆਂ ਉਹ ਦਿੜ੍ਹਬਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਇਸ ਦੇ ਨਾਲ ਨਾਲ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੇ ਨਜ਼ਦੀਕੀ ਵੀ ਰਹੇ ਹਨ।

Advertisement