ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ08  ਜਨਵਰੀ:        

 

ਮਾਨਯੋਗ ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ ਗਿਆ। 

 

ਇਸ ਕੈਂਪ ਵਿੱਚ ਡਾ ਪ੍ਰਸ਼ੋਤਮ ਕੁਮਾਰ ਵੈਟਨਰੀ ਅਫਸਰ ਹਰੀਕੇ ਕਲਾਂ ਨੇ 50 ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫਤ ਟੀਕਾਕਰਨ ਕੀਤਾ। ਉਨ੍ਹਾਂ ਦੱਸਿਆ ਕਿ 30 ਦੇ ਲੱਗਭਗ ਕੁੱਤਿਆ ਦੀ ਹੋਰ ਬਿਮਾਰੀਆਂ ਤੋਂ ਬਚਾਅ ਲਈ ਵੀ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸਦਾ ਲਗਭਗ 41 ਕੁਤੇ ਪਾਲਕਾਂ ਦੁਆਰਾ ਲਾਭ ਲਿਆ ਗਿਆ। ਇਸ ਕੈਂਪ ਵਿੱਚ ਵੈਟਨਰੀ ਫਾਰਮਾਸਿਸਟ ਰਵਿੰਦਰ ਕੁਮਾਰ, ਅਤੇ ਠਾਣਾ ਸਿੰਘ ਦਰਜਾਚਾਰ ਨੇ ਆਪਣਾ ਸਹਿਯੋਗ ਦਿੱਤਾ।