ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ ਕੌਮੀ ਝੰਡਾ ਲਹਿਰਾਇਆ,
ਮਾਲੇਰਕੋਟਲਾ 15 ਅਗਸਤ :
ਦੇਸ਼ ਦਾ 79ਵੇਂ ਆਜ਼ਾਦੀ ਦਿਹਾੜਾ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੇਸ਼ ਭਗਤੀ ਦੀ ਭਾਵਨਾਂ ਨਾਲ ਬੜੀ ਧੂਮਧਾਮ ਨਾਲ ਮਨਾਇਆ ਗਿਆ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕੌਮੀ ਝੰਡਾ ਚੜਾਇਆ ਅਤੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਵੀ ਕੀਤਾ। ਐਸ.ਐਸ.ਪੀ. ਮਾਲੇਰਕੋਟਲਾ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਇਸ ਮੌਕੇ ਉਨ੍ਹਾਂ ਦੇ ਨਾਲ ਮੌਜੂਦ ਸਨ।ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼ ਦੀਆਂ ਟੁਕੜੀਆਂ ਦੀ ਸ਼ਾਨਦਾਰ ਪਰੇਡ ਦੀ ਅਗਵਾਈ ਡੀ.ਐੱਸ.ਪੀ ਡਾ ਮਾਨਵਜੀਤ ਸਿੰਘ ਨੇ ਕੀਤੀ ।
ਇਸ ਮੌਕੇ ਜੂਡੀਸ਼ੀਅਲ ਮੈਜਿਸਟਰੇਟ ਰਮਨੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਤੇਜਿੰਦਰ ਪ੍ਰੀਤ ਕੌਰ, ਜੂਡੀਸ਼ੀਅਲ ਮੈਜਿਸਟਰੇਟ ਵਿਸ਼ਵ ਗੁਪਤਾ,ਜੂਡੀਸ਼ੀਅਲ ਮੈਜਿਸਟਰੇਟ ਅੰਕਿਤਾ ਲੂੰਬਾ, ਜੂਡੀਸ਼ੀਅਲ ਮੈਜਿਸਟਰੇਟ ਜਿੰਦਰ ਪਾਲ ਸਿੰਘ, ਜੂਡੀਸ਼ੀਅਲ ਮੈਜਿਸਟਰੇਟ ਕਾਜਲ ਨੇ ਸਮੂਲੀਅਤ ਕੀਤੀ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ, ਚੇਅਰਮੈਂਨ ਜ਼ਿਲ੍ਹਾ ਯੋਜਨਾ ਬੋਰਡ ਮਾਲੇਰਕੋਟਲਾ ਸਕੀਬ ਅਲੀ ਰਾਜਾ, ਚੇਅਰਪਰਸਨ ਹਸਪਤਾਲ ਵੈਲਫੇਅਰ ਕਮੇਟੀ ਸ਼ਰੁਤੀਕਾ,ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਚੇਅਰਮੈਨ ਮਾਰਕੀਟ ਕਮੇਟੀ ਸੰਦੌੜ ਕਰਮਜੀਤ ਸਿੰਘ ਕੁਠਾਲਾ, ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਐਸ.ਪੀ (ਐਚ) ਗੁਰਸ਼ਰਨਜੀਤ ਸਿੰਘ, ਐਸ.ਪੀ (ਡੀ) ਸੱਤਪਾਲ ਸ਼ਰਮਾਂ, ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਉਪ ਜ਼ਿਲਾ ਅਟਾਰਨੀ ਅੰਕੁਸ਼ ਗਰਗ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮੰਜੂ ਹਰਕਿਰਨ ਕੌਰ, ਜਿਲਾ ਸਕੱਤਰ, ਆਮ ਆਦਮੀ ਪਾਰਟੀ ਸੁਹੇਬ ਅਹਿਮਦ ਖਾਨ (ਸੈਬੀ), ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫ਼ਰਿਆਲ ਰਹਿਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ,ਕਰਮਚਾਰੀ, ਰਾਜਨੀਤਿਕ,ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮੰਇੰਦੇ ਵੀ ਮੌਜੂਦ ਸਨ ।
ਇਸ ਮੌਕੇ 13 ਸੁਤੰਤਰਤਾ ਸੰਗਰਾਮੀਆਂ 17 ਕਾਰਗਿੱਲ ਸ਼ਹੀਦਾਂ/16ਸੈਨਿਕ ਸ਼ਹੀਦਾਂ ਦੇ ਪਰਿਵਾਰਾਂ ਅਤੇ ਵਾਰਸਾਂ ਨੂੰ ਸਮਾਗਮ ਦੌਰਾਨ ਮੁੱਖ ਮੁੱਖ ਮਹਿਮਾਨ ਨੇ ਸਨਮਾਨਿਤ ਵੀ ਕੀਤੀ। ਇਸ ਤੋਂ ਇਲਾਵਾ 18 ਲੋੜਵੰਦ ਔਰਤਾਂ ਨੂੰ ਰੈਂਡ ਕਰਾਸ ਸੁਸਾਇਟੀ ਵਲੋਂ ਸਿਲਾਈ ਮਸ਼ੀਨਾਂ ਵੀ ਤਕਸ਼ੀਮ ਕੀਤੀਆਂ ਗਈਆਂ ।
ਅਵਾਮ ਨੂੰ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਸੌਖੀ ਨਹੀਂ ਮਿਲੀ। ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲ਼ੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲਾਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਵੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਅੱਜ ਦਾ ਦਿਨ ਜਿੱਥੇ ਜਸਨ ਮਨਾਉਣ ਦਾ ਹੈ ਉਥੇ ਹੀ ਇਹ ਦਿਨ ਸਾਨੂੰ ਆਤਮ ਮੰਥਨ ਕਰਨ ਲਈ ਵੀ ਪ੍ਰੇਰਿਤ ਕਰਦਾ ਹੈ। ਨਾਲ ਹੀ ਇਹ ਦਿਨ ਸਾਨੂੰ ਆਪਣੇ ਮੁਲਕ ਲਈ ਭਵਿੱਖ ਦੀਆਂ ਯੋਜਨਾਵਾਂ ਉਲੀਕਣ ਅਤੇ ਉਨ੍ਹਾਂ ਨੂੰ ਸੱਚ ਕਰਨ ਲਈ ਦ੍ਰਿੜ ਸੰਕਲਪ ਲੈਣ ਲਈ ਵੀ ਪ੍ਰੇਰਿਤ ਕਰਦਾ ਹੈ।
ਉਨ੍ਹਾਂ ਕਿਹਾ ਕਿ ਆਜ਼ਾਦੀ ਸਿਰਫ਼ ਰਾਜਨੀਤਿਕ ਸੁਤੰਤਰਤਾ ਦਾ ਨਾਮ ਨਹੀਂ—ਇਹ ਆਪਣੇ ਫ਼ੈਸਲੇ ਖ਼ੁਦ ਲੈਣ ਦਾ ਹੱਕ ਹੈ, ਆਪਣੇ ਸੁਪਨੇ ਖ਼ੁਦ ਸਾਕਾਰ ਕਰਨ ਦਾ ਮੌਕਾ ਹੈ। ਇਹ ਉਹ ਦੌਲਤ ਹੈ ਜਿਸਦੀ ਕੀਮਤ ਉਹੀ ਸਮਝ ਸਕਦਾ ਹੈ ਜਿਨ੍ਹਾਂ ਨੇ ਗ਼ੁਲਾਮੀ ਦੇ ਦਿਨ ਵੇਖੇ ਹੋਣ।ਅੱਜ ਅਸੀਂ ਆਜ਼ਾਦ ਹਾਂ ਕਿਉਂਕਿ ਸਾਡੇ ਪੂਰਵਜਾਂ ਨੇ ਆਪਣਾ ਸਭ ਕੁਝ ਦੇਸ਼ ਲਈ ਨਿਛਾਵਰ ਕਰ ਦਿੱਤਾ। ਇਸ ਲਈ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਆਜ਼ਾਦੀ ਦੀ ਰੱਖਿਆ ਕਰੀਏ, ਇਸਦਾ ਸਦਪ੍ਰਯੋਗ ਕਰੀਏ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸਦੀ ਕਦਰ ਸਿਖਾਈਏ।
ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਸਾਡੇ ਦੇਸ਼ ਨੇ ਖੇਤੀਬਾੜੀ, ਉਦਯੋਗ, ਤਕਨਾਲੋਜੀ, ਖਗੋਲ ਵਿਗਿਆਨ ਅਤੇ ਸਿਹਤ ਸੇਵਾਵਾਂ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਵਿੱਚ ਅਹਿਮ ਭੂਮਿਕਾ ਨਿਭਾ ਕੇ ਦੇਸ਼ ਨੂੰ ਅਨਾਜ ਵਿੱਚ ਆਤਮਨਿਰਭਰ ਬਣਾਇਆ। ਪਰ ਨਾਲ ਹੀ ਅਸੀਂ ਕੁਝ ਚੁਣੌਤੀਆਂ ਦਾ ਸਾਹਮਣਾ ਵੀ ਕਰ ਰਹੇ ਹਾਂ—ਵਾਤਾਵਰਣ ਪ੍ਰਦੂਸ਼ਣ, ਪਾਣੀ ਦੀ ਘਾਟ, ਬੇਰੁਜ਼ਗਾਰੀ, ਨਸ਼ੇ ਅਤੇ ਸਮਾਜਿਕ ਅਸਮਾਨਤਾ। ਸਾਨੂੰ ਇਹ ਚੁਣੌਤੀਆਂ ਮਿਲਜੁਲ ਕੇ ਹੱਲ ਕਰਨੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆ ਕਿਹਾ ਕਿ ਉਹ ਦੇਸ਼ ਦਾ ਭਵਿੱਖ ਹਨ,ਤੁਹਾਡੇ ਅੰਦਰ ਅਸੀਮ ਊਰਜਾ ਅਤੇ ਨਵੀਂ ਸੋਚ ਸਕਤੀ ਹੈ। ਤੁਹਾਡਾ ਕੰਮ ਸਿਰਫ਼ ਚੰਗੀ ਨੌਕਰੀ ਕਰਨਾ ਨਹੀਂ, ਬਲਕਿ ਦੇਸ਼-ਸਮਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ।
ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਇਸ ਤੋਂ ਇਲਾਵਾ ਸਬ ਡਵੀਜਨ ਅਮਰਗੜ੍ਹ ਵਿਖੇ ਐਸ.ਡੀ.ਐਮ. ਸੁਰਿੰਦਰ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਇਸ ਮੌਕੇ ਸਮਾਜ ਸੇਵੀ ਸੰਸਥਾ “ ਮੁਹੰਮਦੀ ਸੇਵਾ ” ਵੱਲੋਂ ਪੌਦੇ ਵੀ ਵੰਡੇ ।
Related Posts
Advertisement
