ਦਫ਼ਤਰਾਂ 'ਚ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ-ਡਿਪਟੀ ਕਮਿਸ਼ਨਰ
ਮਾਨਸਾ, 26 ਸਤੰਬਰ:
ਮਾਨਸਾ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਬੈਠਕ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਕਾਰਨ ਹੀ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਅਤੇ ਅਸੀਂ ਹਮੇਸ਼ਾ ਸਾਡੇ ਆਜ਼ਾਦੀ ਘੁਲਾਟੀਆਂ ਦੇ ਰਿਣੀ ਰਹਾਂਗੇ। ਉਨਾਂ ਨੇ ਆਖਿਆ ਕਿ ਸਾਰੇ ਦਫ਼ਤਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਦਫ਼ਤਰਾਂ ਵਿੱਚ ਕੰਮ ਕਾਜ ਲਈ ਆਉਣ ਵਾਲੇ ਆਜ਼ਾਦੀ ਘੁਲਾਟੀਆਂ ਜਾਂ ਉਹਨਾਂ ਦੇ ਵਾਰਸਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇ ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਕੰਮ ਤਰਜੀਹੀ ਅਧਾਰ 'ਤੇ ਕੀਤਾ ਜਾਵੇਗਾ। ਉਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤਰਜੀਹੀ ਆਧਾਰ 'ਤੇ ਇੰਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਕਾਲਾ ਸ੍ਰੀ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਅਜੀਤ ਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਐਕਸੀਅਨ ਭਾਵੁਕ ਸ਼ਰਮਾ, ਕਾਰਜਸਾਧਕ ਅਫ਼ਸਰ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।