ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

ਮਾਘੀ ਦੇ ਪਵਿੱਤਰ ਦਿਹਾੜੇ ਤੋ ਹਲਕੇ ਵਿਚ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਨਾਲ ਸੁਰੂ ਕੀਤੀ ਜਾਵੇਗੀ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ 14 ਜਨਵਰੀਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਮੁੱਚੀ ਲੋਕਾਈ ਦੀ ਭਲਾਈ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ 40 ਮੁਕਤਿਆਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਘੀ ਦਾ ਦਿਹਾੜਾ ਸਿੱਖ ਇਤਿਹਾਸ ਵਿੱਚ ਅਤਿਅੰਤ ਮਹੱਤਵਪੂਰਨ ਹੈ।

      ਸ.ਬੈਂਸ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ਅਨੁਸਾਰ ਮਾਘ ਮਹੀਨੇ ਦੀ ਸ਼ੁਰੂਆਤ ਨਾਲ ਨਾਮ ਦੀ ਮਹਿਮਾ ਕਈ ਗੁਣਾ ਵੱਧ ਜਾਂਦੀ ਹੈ। ਉਨ੍ਹਾਂ ਨੇ ਸਾਰੀਆਂ ਸੰਗਤਾਂ ਨੂੰ ਮਾਘੀ ਅਤੇ ਮਕਰ ਸੰਕਰਾਂਤੀ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੀ ਕਿਰਪਾ ਸਾਰੇ ਪੰਜਾਬਦੇਸ਼ ਅਤੇ ਦੁਨੀਆ ਉੱਤੇ ਬਣਾਈ ਰੱਖਣ। ਇਸ ਦੇ ਨਾਲ ਹੀ ਮਾਤਾ ਨੈਣਾ ਦੇਵੀ ਜੀ ਦੀ ਕਿਰਪਾ ਦੀ ਵੀ ਕਾਮਨਾ ਕੀਤੀ।

     ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਕਿਰਪਾ ਨਾਲ ਅੱਜ ਅਸੀਂ ਜੋ ਕੁਝ ਵੀ ਹਾਂਉਹ ਸਭ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ ਅਤੇ ਇਸ ਲਈ ਸਦਾ ਸ਼ੁਕਰਾਨਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਦਿਹਾੜੇ ਮੌਕੇ ਵਿਕਾਸ ਅਤੇ ਲੋਕ-ਭਲਾਈ ਲਈ ਵੀ ਅਰਦਾਸ ਕੀਤੀ ਗਈ ਹੈ।

     ਸ. ਬੈਂਸ ਨੇ ਦੱਸਿਆ ਕਿ ਅੱਜ ਤੋਂ ਹਲਕੇ ਵਿੱਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਪਿੰਡਾਂ ਵਿੱਚ ਕਈ ਸਾਲਾਂ ਤੋਂ ਲਟਕ ਰਹੀਆਂ ਮੰਗਾਂ ਜਿਵੇਂ ਖੇਡ ਗਰਾਊਂਡਲਾਇਬ੍ਰੇਰੀਆਂਨਰਸਰੀਆਂ ਅਤੇ ਕਮਿਊਨਿਟੀ ਸੈਂਟਰਾਂ ਦੇ ਕੰਮ ਤੇਜ਼ੀ ਨਾਲ ਚੱਲ ਰਹੇ ਹਨ, ਹਲਕੇ ਦੀਆਂ ਸੜਕਾਂ ਨੂੰ 18 ਫੁੱਟ ਚੌੜਾ ਕਰਨ ਦੀ ਸ਼ੁਰੂਆਤ ਵੀ ਕੀਤੀ ਗਈ ਹੈ।

      ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਸਮੁੱਚੇ ਖੇਤਰ ਨੂੰ ਪੂਰੀ ਤਰ੍ਹਾਂ ਸੀਸੀਟੀਵੀ ਨਾਲ ਲੈਂਸ ਕਰਕੇ ਸੂਬੇ ਦਾ ਪਹਿਲਾ ਨਗਰ ਬਣਾਇਆ ਜਾ ਰਿਹਾ ਹੈਨਾਲ ਹੀ ਕੀਰਤਪੁਰ ਸਾਹਿਬ ਅਤੇ ਨੰਗਲ ਨਗਰ ਕੌਂਸਲਾਂ ਵਿੱਚ ਵੀ ਵਿਕਾਸ ਕੰਮ ਜਾਰੀ ਹਨ।

        ਸਿੱਖਿਆ ਅਤੇ ਰੋਜ਼ਗਾਰ ਦੇ ਉੱਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿਸ਼ਨ ਰੋਜ਼ਗਾਰ ਤਹਿਤ ਸਾਲ ਦੀ ਸੁਰੂਆਤ ਮੌਕੇ ਲਗਭਗ 700 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਲੈਕਚਰਾਰਾਂ ਅਤੇ ਮਾਸਟਰ ਕੈਡਰ ਦੀਆਂ ਭਰਤੀਆਂ ਵੀ ਜਲਦ ਕੀਤੀਆਂ ਜਾਣਗੀਆਂ।

      ਸ. ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਦੇਸ਼ੀ ਦੌਰਿਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ ਵੱਧ ਰਿਹਾ ਹੈਜੋ ਸੂਬੇ ਅਤੇ ਦੇਸ਼ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਸੂਬੇ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਨਿਵੇਸ਼ ਦੀਆਂ ਸੰਭਾਵਨਾਂਵਾਂ  ਤਲਾਸ਼ ਰਹੇ ਹਨ। ਦੇਸ਼ਾ ਵਿਦੇਸ਼ਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਦੇ ਚਾਹਵਾਨਾਂ ਦਾ ਰੁਝਾਨ ਵੱਧ ਰਿਹਾ ਹੈ ਇਹ ਬਹੁਤ ਚੰਗੇ ਸੰਕੇਤ ਹਨ ਕਿਸੇ ਵੀ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਉਸ ਦੇਸ਼ ਦੀ ਤਰੱਕੀ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਰੋਜਗਾਰ, ਵਿਕਾਸ, ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦਾ ਆਪਣਾ ਵਾਅਦਾ ਨਿਰੰਤਰ ਪੂਰਾ ਕਰ ਰਹੀ ਹੈ।

    ਇਸ ਮੌਕੇ ਵਪਾਰ ਮੰਡਲ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਸਿੱਖਿਆ ਕੋਆਰਡੀਨੇਟਰ ਦਇਆ ਸਿੰਘ, ਸੁਨੀਲ ਅਡਵਾਲ, ਸੱਮੀ ਬਰਾਰੀ,ਅਭਿਜੀਤ ਸਿੰਘ ਅਲੈਕਸ, ਐਡਵੋਕੇਟ ਨਿਖਿਲ ਭਾਰਦਵਾਜ, ਬਲਵਿੰਦਰ ਕੌਰ ਬੈਂਸ, ਕੋਂਸਲਰ ਦਲਜੀਤ ਸਿੰਘ ਕੈਂਥ, ਐਡਵੋਕੇਟ ਰਜਿਤ ਬੇਦੀ,ਰੋਹਿਤ ਬੇਦੀ, ਕੁਲਦੀਪ ਸਿੰਘ, ਨਿਤਿਨ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। 

Latest

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ
ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ 'ਸਾਡੇ ਬਜ਼ੁਰਗ, ਸਾਡਾ ਮਾਣ' ਸ਼ੁਰੂ: ਡਾ. ਬਲਜੀਤ ਕੌਰ