ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

ਐੱਸ.ਏ.ਐੱਸ.ਨਗਰ, 12 ਅਗਸਤ, 2024:ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਬਾਬਤ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਇਸ ਰਿਹਰਸਲ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਅੱਜ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਵੱਲੋਂ […]

ਐੱਸ.ਏ.ਐੱਸ.ਨਗਰ, 12 ਅਗਸਤ, 2024:
ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਬਾਬਤ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਇਸ ਰਿਹਰਸਲ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਅੱਜ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

      ਇਸ ਮੌਕੇ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਨੇ ਕਿਹਾ ਕਿ ਇਹ ਦਿਨ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਆਜ਼ਾਦੀ ਘੁਲਾਟੀਆਂ ਦੇ ਬੇਮਿਸਾਲ ਯੋਗਦਾਨ ਦੀ ਯਾਦ ਦਿਵਾਉਂਦਾ ਹੈ। ਉਹਨਾਂ ਨੇ ਮਾਰਚ ਪਾਸਟ, ਪਾਰਕਿੰਗ, ਝਾਕੀਆਂ ਅਤੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।

      ਐੱਸ.ਡੀ.ਐਮ. ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਗਰਾਊਂਡ ਦੀ ਸਫ਼ਾਈ ਅਤੇ ਰਿਹਰਸਲ ਦੌਰਾਨ ਅਤੇ ਮੁੱਖ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਆਂ ਨੂੰ ਸਮਾਗਮ ਵਿੱਚ ਉਚੇਚੇ ਤੌਰ ਉੱਤੇ ਸ਼ਿਰਕਤ ਲਈ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਦੇ ਬੈਠਣ ਲਈ ਢੁਕਵੇਂ ਪ੍ਰਬੰਧਾਂ ਸਬੰਧੀ ਕੋਈ ਢਿੱਲ ਨਹੀਂ ਰਹਿਣੀ ਚਾਹੀਦੀ।

      ਇਸ ਮੌਕੇ ਵੱਖੋ-ਵੱਖ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਵੱਖੋ-ਵੱਖੋ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ