ਗਗਨਦੀਪ ਧਾਲੀਵਾਲ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ
By NIRPAKH POST
On
ਫ਼ਰੀਦਕੋਟ 31 ਜਨਵਰੀ
ਗਗਨਦੀਪ ਧਾਲੀਵਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਨੂੰ ਆਮ ਆਦਮੀ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਲਵਾ ਜੌਨ ਸੈਂਟਰਲ ਦਾ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਤੇ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂਆਂ, ਵਰਕਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਇਸ ਨਿਯੁਕਤੀ ਲਈ ਸ੍ਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ ਸ੍ਰੀ ਅਮਨ ਅਰੋੜਾ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੀ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਮਾਜਿਕ ਅਲਾਮਤ ਨਸ਼ਿਆਂ ਦੇ ਖਾਤਮੇ ਲਈ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਸ ਅਲਾਮਤ ਨੂੰ ਖਤਮ ਕਰਨ ਲਈ ਸਾਰੇ ਵਰਗਾਂ ਦਾ ਸਹਿਯੋਗ ਲੈਣਗੇ।



