ਹਰਿਮੰਦਰ ਸਾਹਿਬ 'ਚ ਦੋਸਤ ਦੇ ਨਾਲ਼ ਮੱਥਾ ਟੇਕਣ ਆਈ ਲੜਕੀ ਦੇ ਨਾਲ ਹੋਇਆ ਗੈਂਗਰੇਪ
ਅਕਸਰ ਹੀ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਅਤੇ ਬੱਸ ਸਟੈਂਡ ਦੇ ਨਜ਼ਦੀਕ ਬਣੇ ਹੋਟਲਾਂ ਦੇ ਵਿੱਚ ਦੇਹ ਵਪਾਰ ਦੇ ਕਈ ਤਰੀਕੇ ਦੇ ਇਲਜ਼ਾਮ ਲਗਾਏ ਜਾਂਦੇ ਸਨ ਅਜਿਹਾ ਹੀ ਮਾਮਲਾ ਇੱਕ ਵਾਰ ਫਿਰ ਅੰਮ੍ਰਿਤਸਰ ਬੱਸ ਸਟੈਂਡ ਦੇ ਨਜ਼ਦੀਕ ਨਿੱਜੀ ਹੋਟਲ ਤੋਂ ਸਾਹਮਣੇ ਆਇਆ ਜਿੱਥੇ ਕਿ ਇੱਕ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੀੜਿਤ ਲੜਕੀ ਨੇ ਅੰਮ੍ਰਿਤਸਰ ਬੱਸ ਸਟੈਂਡ ਪੁਲਿਸ ਚੌਂਕੀ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਪਣੇ ਉੱਪਰ ਹੋਏ ਸਮੂਹਿਕ ਬਲਾਤਕਾਰ ਦੇ ਆਰੋਪ ਲਗਾਏ ਹਨ ਇਸ ਸਬੰਧੀ ਪੀੜਿਤ ਲੜਕੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਆਪਣੇ ਦੋਸਤ ਦੇ ਨਾਲ ਅੰਮ੍ਰਿਤਸਰ ਦਰਬਾਰ ਸਾਹਿਬ ਆਈ ਸੀ।
ਉਸ ਤੋਂ ਬਾਅਦ ਉਹ ਇੱਕ ਹੋਟਲ ਵਿੱਚ ਪਾਣੀ ਪੀਣ ਗਏ ਅਤੇ ਉਸ ਤੋਂ ਬਾਅਦ ਉਸਦੇ ਦੋਸਤ ਵੱਲੋਂ ਆਪਣੇ ਕੁਝ ਸਾਥੀਆਂ ਨੂੰ ਬੁਲਾ ਕੇ ਉਸ ਦੇ ਨਾਲ ਸਮੂਹਿਕ ਬਲਾਤਕਾਰ ਕਰਵਾਇਆ ਗਿਆ। ਜਿਸ ਤੋਂ ਬਾਅਦ ਹੁਣ ਪੀੜਿਤ ਲੜਕੀ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ। ਦੂਸਰੇ ਪਾਸੇ ਮੌਕੇ ਤੇ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਉਹਨਾਂ ਦੇ ਇੱਕ ਸਿੰਘ ਨੂੰ ਫੋਨ ਆਇਆ ਸੀ ਕਿ ਇੱਕ ਲੜਕੀ ਰੋ ਰਹੀ ਹੈ ਤੇ ਉਸਨੇ ਕਿਹਾ ਕਿ ਉਸ ਦੇ ਨਾਲ ਸਮੂਹਿਕ ਬਲਾਤਕਾਰ ਹੋਇਆ ਜਦੋਂ ਮੌਕੇ ਤੇ ਨਿਹੰਗ ਸਿੰਘ ਜਥੇਬੰਦੀਆਂ ਪਹੁੰਚੀਆਂ ਤੇ ਪਤਾ ਲੱਗਾ ਕਿ ਲੜਕੀ ਆਪਣੇ ਦੋਸਤ ਦੇ ਨਾਲ ਨਿੱਜੀ ਹੋਟਲ ਦੇ ਵਿੱਚ ਆਈ ਸੀ ਜਿੱਥੇ ਕਿ ਉਸ ਦੇ ਦੋਸਤ ਦੇ ਸਾਥੀਆਂ ਵੱਲੋਂ ਉਸ ਲੜਕੀ ਦੇ ਨਾਲ ਬਲਾਤਕਾਰ ਕੀਤਾ ਗਿਆ ਅਤੇ ਪੀੜਿਤ ਲੜਕੀ ਦੇ ਦੋਸਤ ਨੇ ਆਪਣੇ ਦੋਸਤਾਂ ਦੀ ਹਵਸ ਖਾਤਰ ਉਸਨੂੰ ਉਹਨਾਂ ਅੱਗੇ ਪੇਸ਼ ਕਰ ਦਿੱਤਾ ਜਿਸ ਤੋਂ ਬਾਅਦ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਇਸ ਮਾਮਲੇ ਦੀ ਕਾਰਵਾਈ ਦੀ ਮੰਗ ਕੀਤੀ ਹੈ।
Read Also : ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ ਮੌਕ ਡਰਿੱਲ " ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ "
ਇਹ ਸਾਰੇ ਮਾਮਲੇ ਚ ਅੰਮ੍ਰਿਤਸਰ ਬੱਸ ਸਟੈਂਡ ਪੁਲਿਸ ਚੌਂਕੀ ਦੇ ਇੰਚਾਰਜ ਕਪਿਲ ਦੇਵ ਨਾਲ ਜਦੋਂ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਫਿਲਹਾਲ ਪੀੜਿਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਾਰੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ। ਅਤੇ ਜੋ ਵੀ ਬਣਦੀ ਕਾਰਵਾਈ ਹੋਏਗੀ ਉਹ ਕੀਤੀ ਜਾਵੇ