ਗੈਂਗਸਟਰ ਜੱਗੂ ਦੇ ਨਿਸ਼ਾਨੇ 'ਤੇ MP ਸੁਖਜਿੰਦਰ ਰੰਧਾਵਾ ਦਾ ਬੇਟਾ
1 ਅਗਸਤ,(ਵਿਵੇਕ ਰਾਜ) ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ 'ਤੇ ਇਕ ਗੰਭੀਰ ਇਲਜ਼ਾਮ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ''ਮੇਰਾ ਇੱਕ ਕਰੀਬੀ ਵਿਅਕਤੀ ਮੇਰੇ ਬੇਟੇ ਨੂੰ ਮਿਲਿਆ ਸੀ, ਜਿਸ ਤੋਂ ਕੁਝ ਸਮੇਂ ਬਾਅਦ ਹੀ ਉਸ ਉੱਤੇ ਗੋਲੀਬਾਰੀ ਹੋਈ। ਇਹ ਸਾਰੀ ਘਟਨਾ ਪੂਰੀ ਯੋਜਨਾ ਨਾਲ ਕੀਤੀ ਗਈ ਲੱਗਦੀ ਹੈ।''
ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਸੁਖਜਿੰਦਰ ਰੰਧਾਵਾ ਨੇ ਇਸ ਨੂੰ ਸੰਸਦ ਵਿੱਚ ਵੀ ਚੁੱਕਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਦਿੱਲੀ ‘ਚ ਪਾਰਲੀਮੈਂਟ ਸੈਸ਼ਨ ਵਿੱਚ ਹਾਜ਼ਿਰ ਹਨ ਅਤੇ ਉਹ ਕਿਸੇ ਵੀ ਗੈਂਗਸਟਰ ਤੋਂ ਡਰਨ ਵਾਲੇ ਨਹੀਂ ਹਨ। ਇਹ ਸਾਰੀ ਜਾਣਕਾਰੀ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾ ਕੇ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ,“ਮੈਂ ਕਦੇ ਵੀ ਅਜਿਹੀਆਂ ਧਮਕੀਆਂ ਤੋਂ ਨਹੀਂ ਡਰਿਆ ਤੇ ਨਾਂ ਹੀ ਅੱਗੇ ਡਰਾਂਗਾ।
Read Also : ਅਮਰਗੜ੍ਹ ਦੇ ਵਿਧਾਇਕ ਗੱਜਣਮਾਜਾਰਾ ਨੇ ਹਲਕਾ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਇਹ ਸਿਰਫ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਹੈ, ਪਰ ਅਸੀਂ ਇਸ ਦਾ ਡਟ ਕੇ ਸਾਹਮਣਾ ਕਰਾਂਗੇ।” ਇਸ ਮਾਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਚੁੱਕੀਆਂ ਹਨ ਅਤੇ ਪੁਲਿਸ ਵੱਲੋਂ ਵੀ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।