ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

 ਗੀਤਾਂ ਅਤੇ ਸੁਮਨ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਵਿਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ

ਫਾਜਿਲਕਾ  10 ਫਰਵਰੀ ਬੀਤੇ ਦਿਨੀਂ ਸਟੇਟ ਲੈਵਲ ਦੀਆਂ  ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂ ਵਾਲਾ ਦੇ ਦੋ ਵਿਦਿਆਰਥਣਾ ਕਾਜਲ ਅਤੇ ਸੁਮਨ ਨੇ ਕਰਮਵਾਰ 100 ਮੀਟਰ ਅਤੇ 50 ਮੀਟਰ ਦੌੜ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਨਾ ਕੇਵਲ ਆਪਣੇ ਸਕੂਲ ਆਪਣੇ ਪਿੰਡ ਚੱਕ ਅਰਾਈਆਂ ਵਾਲਾ ਆਪਣੇ ਬਲਾਕ ਜਲਾਲਾਬਾਦ 2  ਦਾ ਹੀ ਨਹੀਂ ਸਗੋਂ ਫਾਜਿ਼ਲਕਾ ਜ਼ਿਲ੍ਹੇ ਦਾ ਨਾਮ […]

ਫਾਜਿਲਕਾ  10 ਫਰਵਰੀ


ਬੀਤੇ ਦਿਨੀਂ ਸਟੇਟ ਲੈਵਲ ਦੀਆਂ  ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਅਰਾਈਆਂ ਵਾਲਾ ਦੇ ਦੋ ਵਿਦਿਆਰਥਣਾ ਕਾਜਲ ਅਤੇ ਸੁਮਨ ਨੇ ਕਰਮਵਾਰ 100 ਮੀਟਰ ਅਤੇ 50 ਮੀਟਰ ਦੌੜ ਵਿੱਚ ਦੂਸਰਾ ਸਥਾਨ ਹਾਸਲ ਕਰਕੇ ਨਾ ਕੇਵਲ ਆਪਣੇ ਸਕੂਲ ਆਪਣੇ ਪਿੰਡ ਚੱਕ ਅਰਾਈਆਂ ਵਾਲਾ ਆਪਣੇ ਬਲਾਕ ਜਲਾਲਾਬਾਦ 2  ਦਾ ਹੀ ਨਹੀਂ ਸਗੋਂ ਫਾਜਿ਼ਲਕਾ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ।ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਬੱਚਿਆਂ ਦੇ ਮਾਪੇ ਵੀ ਇਨਾ ਵਿਦਿਆਰਥਣਾ ਨੂੰ ਪੜਾਉਣ ਵਾਲੀ ਅਧਿਆਪਕਾ ਸੁਨੀਤਾ  ਰਾਣੀ ਅਤੇ ਸਕੂਲ ਮੁਖੀ ਸ੍ਰੀ ਗੋਪਾਲ ਕ੍ਰਿਸ਼ਨ ਨੂੰ ਵਧਾਈਆਂ ਦਿੰਦੇ ਰਹੇ ।ਜਿਸ ਤਰ੍ਹਾਂ ਇਹਨਾਂ ਬੱਚੀਆਂ ਨੇ ਲੜਕੇ ਤੇ ਲੜਕੀਆਂ ਦੇ ਕੰਬਾਇਨਡ  ਮੁਕਾਬਲੇ ਵਿੱਚੋਂ ਜਿੱਤ ਪ੍ਰਾਪਤ ਕੀਤੀ ਵਾਕਿਆ ਹੀ ਕਾਬਲੇ ਤਰੀਫ ਕਾਰਜ ਸੀ। ਇਸ ਮੌਕੇ ਬਲਾਕ ਜਲਾਲਾਬਾਦ 2 ਦੇ ਬੀਪੀਈਓ ਸ੍ਰੀ ਨਰਿੰਦਰ ਸਿੰਘ ਜੀ ਨੇ ਸਟੇਟ ਲੈਵਲ ਦੇ ਮੁਕਾਬਲਿਆਂ ਵਿੱਚ ਇਹਨਾਂ ਬੱਚਿਆਂ ਦੀ ਜਿੱਤ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਹਨਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ ਤੇ ਬਾਕੀ ਬੱਚਿਆਂ ਨੂੰ ਵੀ ਖੇਡਾਂ ਵਿੱਚ ਭਾਗ ਲੈਂਦੇ ਰਹਿਣ ਅਤੇ ਖੂਬ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜੂ ਸੇਠੀ,ਦਰਸ਼ਨ ਵਰਮਾ, ਮੈਡਮ ਗੀਤਾਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Tags:

Advertisement

Latest

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼
ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ
ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ
ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ