ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

ਅੰਮ੍ਰਿਤਸਰ, 1 ਮਈ

ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ ਚੁੱਗ ਦੇ ਘਰ ਬਾਹਰ ਪਾਰਟੀ ਵੱਲੋਂ ਇਸ ਬੇ ਨਿਆਈਂ ਵਿਰੁੱਧ ਦਿੱਤੇ ਗਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ।

  ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਨਾਲ ਬੇ ਨਿਆਈਂਂ ਕਰ ਰਹੀ ਹੈ ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਤਰਨ ਚੁੱਗਸ੍ਰੀ ਸੁਨੀਲ ਜਾਖੜ ਵਰਗੇ ਨੇਤਾ ਜੋ ਇਹਨਾਂ ਪੰਜਾਬ ਵਿਰੋਧੀ ਨੀਤੀਆਂ ਉੱਤੇ ਵੀ ਭਾਜਪਾ ਦੇ ਹੱਕ ਵਿੱਚ ਖੜੇ ਹਨਨੂੰ ਹੁਣ ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਨਹੀਂ ਬਲਕਿ ਦਿੱਲੀ ਅਤੇ ਹਰਿਆਣੇ ਨਾਲ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਲਈ ਸਾਨੂੰ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।

  ਇਸ ਮੌਕੇ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰਵਿਧਾਇਕ ਡਾਕਟਰ ਅਜੇ ਗੁਪਤਾਚੇਅਰਮੈਨ ਬਲਦੇਵ ਸਿੰਘ ਮਿਆਦੀਆਂ,  ਜ਼ਿਲ੍ਹਾ ਪ੍ਰਧਾਨ ਸ਼੍ਰੀ ਮਨੀਸ਼ ਅਗਰਵਾਲਚੇਅਰਮੈਨ ਸ ਜਸਪ੍ਰੀਤ ਸਿੰਘਸ ਇਕਬਾਲ ਸਿੰਘ ਭੁੱਲਰਵਿਕਰਮਜੀਤ ਵਿਕੀ,  ਸ ਬਲਜਿੰਦਰ ਸਿੰਘ ਥਾਂਦੇਸ੍ਰੀ ਜਸਕਰਨ ਬਦੇਸ਼ਾਸ੍ਰੀ ਸਤਪਾਲ ਸੋਖੀਸ੍ਰੀ ਅਨਿਲ ਮਹਾਜਨਸ ਰੋਸ਼ਨ ਸਿੰਘ ਸ ਦਿਲਜੀਤ ਸਿੰਘਡਾਕਟਰ ਇੰਦਰਪਾਲਸ੍ਰੀ ਮੁਖਵਿੰਦਰ ਵਿਰਦੀਨੌਜਵਾਨ ਨੇਤਾ ਵਿੱਕੀ ਦੱਤਾਸ੍ਰੀ ਰਵਿੰਦਰ ਹੰਸ ਸ੍ਰੀ ਨਰਿੰਦਰ ਮਰਵਾਹਾਸ੍ਰੀ ਬੰਟੀ ਭਲਵਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

Tags: