ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ

ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ

ਮੋਗਾ 4 ਮਈ: ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੋਗਾ ਸ੍ਰ ਸਰੰਗਪ੍ਰੀਤ ਸਿੰਘ ਦੀ ਯੋਗ ਅਗਵਾਈ ਅਧੀਨ ਅੱਜ ਮੋਗਾ ਦੇ ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ ਕਰਵਾਈ ਗਈ।ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ 2024 ਨੂੰ ਪੂਰੇ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ […]

ਮੋਗਾ 4 ਮਈ:
 ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਮੋਗਾ ਸ੍ਰ ਸਰੰਗਪ੍ਰੀਤ ਸਿੰਘ ਦੀ ਯੋਗ ਅਗਵਾਈ ਅਧੀਨ ਅੱਜ ਮੋਗਾ ਦੇ ਸਮੂਹ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ ਦੀ ਈ.ਵੀ.ਐਮ. ਤੇ ਪੋਲ ਪਰਸੋਨਲ ਸਬੰਧੀ ਟ੍ਰੇਨਿੰਗ ਕਰਵਾਈ ਗਈ।
ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ 2024 ਨੂੰ ਪੂਰੇ ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ। ਪੋਲਿੰਗ ਪਾਰਟੀਆਂ ਦੀ ਇਹ ਟ੍ਰੇਨਿੰਗ ਬਹੁਤ ਮਹੱਤਵਪੂਰਨ ਹੈ। ਉਹਨਾਂ ਦੱਸਿਆ ਕਿ ਪੋਲ ਵਿੱਚ ਲੱਗੇ ਸਮੂਹ ਸਟਾਫ਼ ਦੀਆਂ ਸਹੂਲਤਾਂ ਅਤੇ ਖਾਣੇ ਆਦਿ ਵੱਲ ਡਿਪਟੀ ਕਮਿਸ਼ਨਰ ਮੋਗਾ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਓਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਮਾਸਟਰ ਟ੍ਰੇਨਰ  ਅਨਿਲ ਗੁਪਤਾ, ਸੁਸ਼ੀਲ ਕੁਮਾਰ, ਰਜਿੰਦਰ ਸਿੰਘ ਅਤੇ ਰਾਜੇਸ਼ ਕੁਮਾਰ ਨੇ ਈ.ਵੀ.ਐਮ ਦੀ ਟ੍ਰੇਨਿੰਗ ਅਤੇ ਵੱਖ ਵੱਖ ਪਰਫਾਰਮਾ ਬਾਰੇ ਦੱਸਿਆ। ਵੀ ਵੀ ਪੈਟ, ਬੈਲਟ ਯੂਨਿਟ ਵੋਟਿੰਗ,ਯੂਨਿਟ ਦੀ ਟ੍ਰੇਨਿੰਗ ਮੁੱਹਈਆ ਕਰਵਾਈ ਗਈ। ਇਹਨਾਂ ਨੂੰ ਕਿਵੇਂ ਅੱਟੈਚ ਕਰਨਾ ਹੈ ਅਤੇ ਕਿਹੜੇ ਕਿਹੜੇ ਫਾਰਮ ਭਰ ਕੇ ਪੋਲ ਵਾਲੇ ਦਿਨ ਦੇਣੇ ਹੁੰਦੇ ਹਨ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ
ਇਸ ਤੋਂ ਇਲਾਵਾ ਐਸ.ਡੀ.ਐਮ. ਮੋਗਾ ਵੱਲੋਂ ਮੀਟਿੰਗ ਦੌਰਾਨ ਲੋਅ ਵੋਟਰ ਟਰਨਆਊਟ ਬੂਥਾਂ ਤੇ ਇੱਸ ਵਾਰ 70 ਪਾਰ ਦੇ ਨਾਹਰੇ ਨੂੰ ਮੁੱਖ ਰੱਖਦੇ ਪੋਲਿੰਗ ਪ੍ਰਤੀਸ਼ਤ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ। ਇਲੈਕਸ਼ਨ ਕਾਨੂੰਗੋ ਜਸਵੀਰ ਸਿੰਘ ਨੇ ਬੀ.ਐਲ.ਓ. ਨੂੰ ਆਧਾਰ ਮੰਨ ਸਵੀਪ ਗਤੀਵਿਦੀਆਂ ਕਰਨ ਦੀ ਸਿਫਾਰਿਸ਼ ਕੀਤੀ।  ਉਹਨਾਂ ਕਿਹਾ ਕੇ ਬੀ.ਐਲ.ਓ ਚੋਣ ਪ੍ਰਕਿਰਿਆ ਦਾ ਮੁੱਢ ਹਨ, ਉਹਨਾਂ ਦੀ ਸਹੀ ਵਿਉਂਤਬੰਧੀ ਵੋਟ ਪ੍ਰਤੀਸ਼ਤ ਵਧਾਉਣ ਚ ਲਾਹੇਵੰਦ ਹੋਵੇਗੀ।
ਇਸ ਮੌਕੇ ਸਵੀਪ ਨੋਡਲ ਅਫ਼ਸਰ ਅਮਨਦੀਪ ਗੋਸਵਾਮੀ ਨੇ ਵੱਖ ਵੱਖ ਐਪ ਜਿਵੇਂ ਕੇ ਸੀ ਵਿਜਲ, ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ ਬਾਰੇ ਟ੍ਰੇਨਿੰਗ ਦਿੱਤੀ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ