ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨਸਾ/ਚੰਡੀਗੜ੍ਹ, 03 ਮਾਰਚ:

ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜਾਣਗੇ।

ਮੀਟਿੰਗ ਦੌਰਾਨ ਬਲਵੀਰ ਭੱਠਲ ਵੱਲੋਂ ਸ਼ਹੀਦ ਪਰਿਵਾਰਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਗੱਲਬਾਤ ਕੀਤੀ ਗਈ, ਜਿਸ 'ਤੇ ਕੈਬਨਿਟ ਮੰਤਰੀ ਨੇ ਹਰੇਕ ਮੰਗ ਪੂਰੀ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਗਿਆਨ ਸਿੰਘ ਦੋਦੜਾ, ਇੰਦਰਜੀਤ ਸਿੰਘ ਸਿਵੀਆਂ, ਲੱਖਾ ਸਿੰਘ, ਬਾਦਲ ਸਿੰਘ, ਇੰਦਰਜੀਤ ਸਰਾਂ ਆਦਿ ਪਤਵੰਤੇ ਹਾਜ਼ਰ ਸਨ। 

Latest

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ