ਗੁਰੂ ਰਵਿਦਾਸ ਜੀ ਦੀ ਰਚਨਾ ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਹੈ- ਹਰਜੋਤ ਬੈਂਸ
By NIRPAKH POST
On
ਸ੍ਰੀ ਅਨੰਦਪੁਰ ਸਾਹਿਬ 1 ਫਰਵਰੀ: ਭਗਤ ਰਵੀਦਾਸ ਜੀ ਨੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ, ਭਗਤ ਜੀ ਨੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਦਾ ਜ਼ੋਰਦਾਰ ਖੰਡਨ ਕੀਤਾ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ।
ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਬੀਕਾਪੁਰ ਵਿਖੇ ਧਾਰਮਿਕ ਅਸਥਾਨ ਤੇ ਨਤਮਸਤਕ ਹੋਣ ਉਪਰੰਤ ਜੁੜੀ ਇਲਾਕੇ ਦੀ ਸੰਗਤ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸ਼ੋਭਾ ਯਾਤਰਾ ਵਿੱਚ ਸਮੂਲੀਅਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਭੂ ਭਗਤੀ ਦੇ ਨਾਲ ਨਾਲ ਜਿਨ੍ਹਾ ਭਗਤਾਂ ਨੇ ਸਮਾਜ ਸੁਧਾਰ ਵਿਚ ਵੱਡਮੁਲਾ ਯੋਗਦਾਨ ਪਾਇਆ ਹੈ, ਉਨ੍ਹਾ ਵਿਚੋ ਭਗਤ ਰਵਿਦਾਸ ਜੀ ਦਾ ਅਹਿਮ ਸਥਾਨ ਹੈ। ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ। ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਿਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖਤਾ ਦੀ ਭਲਾਈ ਤੇ ਜੋਰ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਭਗਤਾਂ, ਗੁਰੂਆਂ, ਮਹਾਪੁਰਸ਼ਾ ਦੀ ਬਾਣੀ ਤੋਂ ਜੀਵਨ ਨੂੰ ਸੇਧ ਦੇ ਰਹੇ ਹਾਂ। ਉਨ੍ਹਾਂ ਨੇ ਇਨ੍ਹਾਂ ਧਾਰਮਿਕ ਸਮਾਗਮਾਂ ਦੇ ਪ੍ਰਬੰਧਕਾ ਦਾ ਧੰਨਵਾਦ ਕੀਤਾ ਜੋ ਸਾਨੂੰ ਸਾਡੇ ਧਰਮ ਤੇ ਇਤਿਹਾਸ ਨਾਲ ਜੋੜ ਰਹੇ ਹਨ।