ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਚੰਡੀਗੜ੍ਹ, 6 ਸਤੰਬਰ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਜੀ ਨੇ ਪੰਜਾਬ ਸੜਕਾਂ ਅਤੇ ਪੁਲ ਵਿਕਾਸ ਬੋਰਡ ਮੌਹਾਲੀ ਵਿਖੇ ਹਾਲ ਵਿੱਚ ਆਏ ਹੜ੍ਹਾਂ ਨਾਲ ਨੁਕਸਾਨੇ ਗਏ ਬੁਨਿਆਦੀ ਢਾਂਚੇ- ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉੱਚ ਪੱਧਰੀ ਮੀਟਿੰਗ ਵਿੱਚ ਸਮੀਖਿਆ ਕੀਤੀ।

ਇਸ ਸਮੀਖਿਆ ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹੁਣ ਤੱਕ ਦੇ  ਅੰਦਾਜ਼ੇ ਮੁਤਾਬਿਕ ਹੋਏ ਨੁਕਸਾਨ ਅਤੇ ਤੁਰੰਤ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਹੁਕਮ ਕੀਤੇ ਕਿ ਨੁਕਸਾਨੇ ਗਏ ਰਸਤਿਆਂ, ਖਾਸ ਤੌਰ ਤੇ ਪੇਂਡੂ ਹਲਕਿਆਂ,ਵਿੱਚ ਫੌਰੀ ਤੌਰ ਤੇ ਰਿਪੇਅਰ ਕਰਕੇ ਸੰਪਰਕ ਬਹਾਲ ਕੀਤਾ ਜਾਵੇ ਤਾਂ ਜੋ ਰਾਹਤ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਜਿੱਥੇ ਹੜ੍ਹ ਦੇ ਪਾਣੀ ਨਾਲ ਵਾਸ਼- ਆਉਟ ਹੋਇਆ ਹੈ ਉਥੇ ਮੌਕੇ ਦੀ ਸਥਿਤੀ ਅਨੁਸਾਰ ਪਾਣੀ ਦੀ ਨਿਕਾਸੀ ਲਈ ਕਾਜ਼ਵੇ, ਪਾਇਪ ਜਾਂ ਬਾਕਸ ਕਲਵਰਟ ਉਸਾਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ।

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ ਇਮਾਨਦਾਰੀ ਨਾਲ ਨਾਲ ਇਸ ਔਖੀ ਘੜੀ ਵਿੱਚ ਵਧ- ਚੜ ਕੇ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ।
ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸੰਯੁਕਤ ਸਕੱਤਰ ਅਮਰਬੀਰ ਸਿੱਧੂ,ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਸਾਰੇ ਮੁੱਖ ਇੰਜੀਨਅਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਹੜ੍ਹਾਂ ਕਾਰਨ ਹੋਏ ਹੋਏ ਨੁਕਸਾਨ ਦੇ ਮੱਦੇਨਜ਼ਰ   ਮੁੱਖ ਮੰਤਰੀ ਰਾਹਤ ਕੋਸ਼ ਵਿੱਚ 1 ਦਿਨ ਦੀ ਤਨਖ਼ਾਹ ਦੇਣ ਦਾ ਵੀ ਫੈਸਲਾ ਕੀਤਾ।