ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 9 ਜੂਨ:

ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ  ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ  ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, "ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।"

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

Related Posts

Latest

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਵਿੱਤ ਮੰਤਰੀ ਵੱਲੋਂ ਦਿੜ੍ਹਬਾ ਵਿਖੇ 100 ਉਦਮੀ ਔਰਤਾਂ ਦਾ ਸਨਮਾਨ