ਹਰਜੋਤ ਸਿੰਘ ਬੈਂਸ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਵਧਾਈਆਂ
ਸ੍ਰੀ ਅਨੰਦਪੁਰ ਸਾਹਿਬ 31 ਦਸੰਬਰ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੇਂ ਸਾਲ ਦੇ ਪਾਵਨ ਮੌਕੇ ‘ਤੇ ਦੇਸ਼ ਭਰ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਭੇਜੀਆਂ ਹਨ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇਕ ਪੰਜਾਬੀ ਲਈ ਖੁਸ਼ਹਾਲੀ, ਤਰੱਕੀ ਅਤੇ ਚੰਗੀ ਸਿਹਤ ਲੈ ਕੇ ਆਵੇ।
ਕੈਬਨਿਟ ਮੰਤਰੀ ਬੈਂਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਹਰ ਕੋਨੇ ਵਿੱਚ ਮਿਹਨਤ, ਇਮਾਨਦਾਰੀ ਅਤੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਉਨ੍ਹਾਂ ਆਸ ਜਤਾਈ ਕਿ ਨਵਾਂ ਸਾਲ ਸਮਾਜਿਕ ਏਕਤਾ, ਭਾਈਚਾਰੇ ਅਤੇ ਸਾਂਝੀ ਸੂਝ-ਬੂਝ ਨੂੰ ਹੋਰ ਮਜ਼ਬੂਤ ਕਰੇਗਾ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨਾਲ-ਨਾਲ ਬਾਹਰ ਵੱਸਦੇ ਪੰਜਾਬੀਆਂ ਨਾਲ ਵੀ ਲਗਾਤਾਰ ਸੰਪਰਕ ਵਿੱਚ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਾਲ ਵਿੱਚ ਸਕਾਰਾਤਮਕ ਸੋਚ, ਸਿੱਖਿਆ ਅਤੇ ਨਵੀਨਤਾ ਵੱਲ ਧਿਆਨ ਦੇਣ।
ਅੰਤ ਵਿੱਚ ਕੈਬਨਿਟ ਮੰਤਰੀ ਨੇ ਅਰਦਾਸ ਕੀਤੀ ਕਿ ਨਵਾਂ ਸਾਲ ਪੰਜਾਬ ਅਤੇ ਪੰਜਾਬੀਆਂ ਲਈ ਸ਼ਾਂਤੀ, ਸਮ੍ਰਿੱਧੀ ਅਤੇ ਵਿਕਾਸ ਦੇ ਨਵੇਂ ਰਾਹ ਖੋਲੇ।


