ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਵਲੋਂ ਸਕੂਲਾਂ ਵਿੱਚ ਪੀਣਯੋਗ ਅਤੇ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਹੁਕਮ

ਚੰਡੀਗੜ੍ਹ, 29 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ […]

ਚੰਡੀਗੜ੍ਹ, 29 ਜੁਲਾਈ:

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰਾਜ ਦੇ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁੱਹਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਸ.ਬੈਂਸ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਾਣੀ ਤੋਂ ਕਈ ਕਈ ਰੋਗ ਹੋਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਵਿਦਿਆਰਥੀਆਂ ਨੂੰ ਸਕੂਲ ਵਿੱਚ ਸਾਫ਼ ਸੁਥਰਾ ਪੀਣ ਯੋਗ ਪਾਣੀ ਮੁੱਹਈਆ ਕਰਵਾਇਆ ਜਾਵੇ ਅਤੇ ਨਾਲ ਹੀ ਸਕੂਲ ਵਿੱਚ ਬਰਸਾਤੀ ਪਾਣੀ ਨਾ ਇਕੱਠਾ ਹੋਣ ਦਿੱਤਾ ਜਾਵੇ।

ਇਸ ਸਬੰਧੀ ਅੱਜ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਦੇ ਸਕੂਲ ਮੁਖੀਆਂ/ਸਕੂਲ ਮੈਨੇਜਮੈਂਟ ਕਮੇਟੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀ ਸਾਫ-ਸਫਾਈ ਰੂਟੀਨ ਬੇਸਿਸ ਤੇ ਕਰਵਾਉਣ ਅਤੇ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਸਫਾਈ ਅਤੇ ਕਲੋਰੀਨੇਸ਼ਨ ਸਮੇਂ-ਸਮੇਂ ਤੇ ਕਰਵਾਈ ਜਾਵੇ।

Tags:

Latest

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ