ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਨਕਾਰਿਆ ਫੌਜ ਦਾ ਦਾਵਾ
ਭਾਰਤ ਪਾਕਿਸਤਾਨ ਤਨਾਵ ਦੇ ਵਿਚਾਲੇ ਪਾਕਿਸਤਾਨ ਵੱਲੋਂ ਭਾਰਤ ਵਿੱਚ ਮਿਜਾਇਲ ਅਟੈਕ ਕੀਤੀ ਗਈ ਜਿਸ ਤੋਂ ਬਾਅਦ ਹੁਣ ਭਾਰਤੀ ਫੌਜ ਦਾ ਕਹਿਣਾ ਹੈ ਕਿ ਉਹ ਮਿਜਾਇਲ ਅਟੈਕ ਪਾਕਿਸਤਾਨ ਨੇ ਦਰਬਾਰ ਸਾਹਿਬ ਤੇ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਦਾ ਕਿ ਅਸੀਂ ਬਚਾਵ ਕੀਤਾ ਹੈ। ਅਤੇ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਫੌਜ ਦੇ ਇਸ ਬਿਆਨ ਨੂੰ ਮੰਨਣ ਤੋਂ ਹੀ ਇਨਕਾਰ ਕਰ ਦਿੱਤਾ। ਦੂਜੇ ਪਾਸੇ ਇਹ ਵੀ ਗੱਲ ਸਾਹਮਣੇ ਆ ਰਹੀ ਸੀ ਕਿ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਰਬਾਰ ਸਾਹਿਬ ਦੇ ਵਿੱਚ ਏਅਰ ਡਿਫੈਂਸ ਗਨ ਲਗਾਉਣ ਦੀ ਇਜਾਜ਼ਤ ਦਿੱਤੀ ਸੀ।
ਜਿਸ ਤੋਂ ਬਾਅਦ ਜਦੋਂ ਅੱਜ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਮੌਕੇ ਪੱਤਰਕਾਰਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਉਨਾਂ ਦੇ ਨਾਲ ਕਿਸੇ ਵੀ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਭਾਰਤ ਪਾਕਿਸਤਾਨ ਵਿਚਾਲੇ ਤਨਾਵ ਦੀ ਸਥਿਤੀ ਬਣ ਰਹੀ ਸੀ ਉਸ ਸਮੇਂ ਉਹ ਵਿਦੇਸ਼ ਵਿੱਚ ਗਏ ਹੋਏ ਸਨ ਅਤੇ ਇਸ ਦੌਰਾਨ ਕਿਸੇ ਵੀ ਫੌਜ ਦੇ ਅਧਿਕਾਰੀ ਅਤੇ ਕਿਸੇ ਵੀ ਭਾਰਤ ਸਰਕਾਰ ਦੇ ਅਧਿਕਾਰੀ ਦੀ ਉਹਨਾਂ ਜਾਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਕਿਸੇ ਵੀ ਤਰੀਕੇ ਦੀ ਕੋਈ ਗੱਲਬਾਤ ਨਹੀਂ ਹੋਈ ।
Read Also : ਕੇਜਰੀਵਾਲ ਨੇ 'ASAP' ਕੀਤਾ ਲਾਂਚ , ਹੁਣ ਵਿਦਿਆਰਥੀ ਵੀ ਬਦਲਾਅ ਦੇ ਬਣਨਗੇ ਸਿਪਾਹੀ
ਇਸ ਦੇ ਨਾਲ ਹੀ ਉਹਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ ਉਹਨਾਂ ਕਿਹਾ ਕਿ ਭਾਰਤੀ ਫੌਜ ਵੱਲੋਂ ਅਜਿਹਾ ਬਿਆਨ ਕਿਉਂ ਦਿੱਤਾ ਗਿਆ ਇਸ ਦੀ ਪੂਰੀ ਤਰੀਕੇ ਜਾਂਚ ਹੋਣੀ ਚਾਹੀਦੀ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ ਜਿੱਥੇ ਲੱਖਾਂ ਦੀ ਤਾਦਾਦ ਚ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ ਅਤੇ ਦਰਬਾਰ ਸਾਹਿਬ ਉੱਪਰ ਹਮਲਾ ਕਰਨ ਬਾਰੇ ਕੋਈ ਵੀ ਨਹੀਂ ਸੋ ਸਕਦਾ