ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

ਸਿਹਤ ਵਿਭਾਗ ਦੀ ਟੀਮ ਨੇ ਆਦਰਸ਼ ਨਗਰ ਫਾਜ਼ਿਲਕਾ ਤੋਂ ਭਰੇ ਪੀਣ ਵਾਲੇ ਪਾਣੀ ਦੇ ਸੈਂਪਲ

ਫਾਜ਼ਿਲਕਾ 20 ਜੁਲਾਈ 2024….           ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਹਤ ਵਿਭਾਗ ਫਾਜ਼ਿਲਕਾ ਦੀ ਟੀਮ ਵੱਲੋਂ ਆਦਰਸ਼ ਨਗਰ ਫਾਜ਼ਿਲਕਾ ਦੀ ਗਲੀ ਨੰ:5 ਤੇ 6 ਵਿੱਚੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਭਰੇ ਗਏ।           ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਨੇ ਦੱਸਿਆ ਕਿ ਵਾਟਰ […]

ਫਾਜ਼ਿਲਕਾ 20 ਜੁਲਾਈ 2024….

          ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਹਤ ਵਿਭਾਗ ਫਾਜ਼ਿਲਕਾ ਦੀ ਟੀਮ ਵੱਲੋਂ ਆਦਰਸ਼ ਨਗਰ ਫਾਜ਼ਿਲਕਾ ਦੀ ਗਲੀ ਨੰ:5 ਤੇ 6 ਵਿੱਚੋਂ ਪੀਣ ਵਾਲੇ ਪਾਣੀ ਦੇ 10 ਸੈਂਪਲ ਭਰੇ ਗਏ।

          ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਨੇ ਦੱਸਿਆ ਕਿ ਵਾਟਰ ਸਪਲਾਈ ਟੈਂਕ ਦੇ ਪੰਪ ਤੋਂ ਲੋਕਾਂ ਦੇ ਘਰਾਂ ਵਿੱਚ ਆ ਰਹੇ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਨੂੰ ਚੈੱਕ ਕਰਨ ਲਈ ਇਹ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਆਦਰਸ਼ ਨਗਰ ਵਿਖੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਹਨ ਤੇ ਇਹ ਸੈਂਪਲ ਟੈਸਟਿੰਗ ਲਈ ਲੈਬਾਰਟਰੀ ਭੇਜ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਪਾਣੀ ਕਾਰਨ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਹੈ। ਖਰਾਬ ਪਾਣੀ ਪੀਣ ਨਾਲ ਲੋਕ ਉਲਟੀਆਂ, ਦਸਤ, ਹੈਜ਼ਾ, ਹੈਪੇਟਾਈਟਸ ਆਦਿ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ।

          ਇਸ ਟੀਮ ਵਿਚ ਮਾਇਕਰੋਬਾਇਲੋਜਿਸਟ ਪ੍ਰਿੰਸ ਪੁਰੀ, ਸਿਹਤ ਕਰਮਚਾਰੀ ਰਵਿੰਦਰ ਸ਼ਰਮਾ, ਸੁਖਜਿੰਦਰ ਸਿੰਘ, ਪਾਰਸ ਕਟਾਰੀਆ ਤੇ ਗੁਰਪਿੰਦਰ ਸਿੰਘ ਹਾਜ਼ਰ ਸਨ।

Tags:

Latest

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ