ਸਿਹਤ ਵਿਭਾਗ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਹੋਰ ਜੀਵਨ ਬਚਾਉਣ ਦੇ ਹੁਨਰਾਂ ਲਈ ਸਿਖਲਾਈ ਦੇਵੇਗਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ 

 ਸਿਹਤ ਵਿਭਾਗ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੀ ਰੋਕਥਾਮ ਅਤੇ ਹੋਰ ਜੀਵਨ ਬਚਾਉਣ ਦੇ ਹੁਨਰਾਂ ਲਈ ਸਿਖਲਾਈ ਦੇਵੇਗਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ 

ਲੁਧਿਆਣਾ, 18 ਨਵੰਬਰ (000) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਿਹਤ ਵਿਭਾਗ ਸਕੂਲਾਂ ਅਤੇ ਕਾਲਜਾਂ ਦੇ 20 ਲੱਖ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣ ਲਈ ਸਿਖਲਾਈ ਦੇਵੇਗਾ ਕਿ ਹਰ 12ਵੀਂ ਜਮਾਤ ਦਾ ਵਿਦਿਆਰਥੀ ਜਾਂ ਗ੍ਰੈਜੂਏਟ ਲਾਰਵੇ ਦਾ ਪਤਾ ਲਗਾਉਣ ਅਤੇ ਲੋੜਵੰਦਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨ ਲਈ ਗਿਆਨ […]

ਲੁਧਿਆਣਾ, 18 ਨਵੰਬਰ (000) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਿਹਤ ਵਿਭਾਗ ਸਕੂਲਾਂ ਅਤੇ ਕਾਲਜਾਂ ਦੇ 20 ਲੱਖ ਵਿਦਿਆਰਥੀਆਂ ਨੂੰ ਇਹ ਯਕੀਨੀ ਬਣਾਉਣ ਲਈ ਸਿਖਲਾਈ ਦੇਵੇਗਾ ਕਿ ਹਰ 12ਵੀਂ ਜਮਾਤ ਦਾ ਵਿਦਿਆਰਥੀ ਜਾਂ ਗ੍ਰੈਜੂਏਟ ਲਾਰਵੇ ਦਾ ਪਤਾ ਲਗਾਉਣ ਅਤੇ ਲੋੜਵੰਦਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨ ਲਈ ਗਿਆਨ ਨਾਲ ਲੈਸ ਹੋਵੇ।  

 ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੈਕਟਰ-ਬੋਰਨ ਬਿਮਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਪੰਜਾਬ ਸਰਕਾਰ ਦੀ ਡੇਂਗੂ ਵਿਰੋਧੀ ਪਹਿਲਕਦਮੀ ਵਿੱਚ ਕਮਿਊਨਿਟੀ ਦੀ ਸ਼ਮੂਲੀਅਤ ਅਤੇ ਨਰਸਿੰਗ ਵਿਦਿਆਰਥੀਆਂ ਦੀ ਭਾਗੀਦਾਰੀ ਦੇ ਮਹੱਤਵਪੂਰਨ ਪ੍ਰਭਾਵਾਂ ਨੂੰ ਉਜਾਗਰ ਕੀਤਾ, ਜਿਸ ਨਾਲ ਡੇਂਗੂ ਦੇ ਮਾਮਲਿਆਂ ਵਿੱਚ ਇਸ ਸਾਲ 70 ਪ੍ਰਤੀਸ਼ਤ ਕਮੀ ਆਈ ਹੈ।  

 ਅਗਲੇ ਸਾਲ ਤੋਂ, ਸਿਹਤ ਵਿਭਾਗ ਸੀਨੀਅਰ ਸੈਕੰਡਰੀ ਕਲਾਸਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਸਮੇਤ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਨ ਅਤੇ ਕਮਿਊਨਿਟੀ ਰੋਕਥਾਮ ਯਤਨਾਂ ਵਿੱਚ ਯੋਗਦਾਨ ਪਾਉਣ ਬਾਰੇ ਜਾਗਰੂਕ ਕਰੇਗਾ।  ਵਿਦਿਆਰਥੀ ਲੋੜਵੰਦਾਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਨਾ ਵੀ ਸਿੱਖਣਗੇ।

 ਇਸ ਤੋਂ ਇਲਾਵਾ ਲਗਭਗ 50000 ਮੈਡੀਕਲ ਜਾਂ ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਲਈ ਮੈਡੀਕਲ ਕਾਲਜਾਂ ਅਤੇ ਹੋਰ ਨਰਸਿੰਗ ਸੰਸਥਾਵਾਂ ਨਾਲ ਵਿਚਾਰ-ਵਟਾਂਦਰਾ ਜਾਰੀ ਹੈ, ਜੀਵਨਸ਼ੈਲੀ ਸਬੰਧੀ ਵਿਗਾੜਾਂ ਜਿਵੇਂ ਕਿ ਹਾਈਪਰਟੈਨਸ਼ਨ, ਡਾਇਬੀਟੀਜ਼, ਕੈਂਸਰ, ਦਿਲ ਦੀ ਬਿਮਾਰੀ ਅਤੇ ਸਟ੍ਰੋਕ ਦੀ ਸ਼ੁਰੂਆਤੀ ਖੋਜ ‘ਤੇ ਧਿਆਨ ਕੇਂਦ੍ਰਿਤ ਕਰਨਾ,  ਗੈਰ-ਸੰਚਾਰੀ ਬਿਮਾਰੀਆਂ (ਐਨ.ਸੀ.ਡੀਜ਼) ਵਜੋਂ ਸ਼੍ਰੇਣੀਬੱਧ ਕੀਤੇ ਗਏ ਹਨ। ਸਿਹਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐਨ.ਸੀ.ਡੀਜ਼ ਦਾ ਛੇਤੀ ਪਤਾ ਲਗਾਉਣ ਨਾਲ ਇਹ ਮਦਦ ਮਿਲੇਗੀ ਕਿ ਰਾਜ ਦੇ ਕਿਹੜੇ ਖੇਤਰ ਖਾਸ ਸਿਹਤ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।

 ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਵਚਨਬੱਧਤਾ ਹੈ।  ਉਹਨਾਂ ਕਿਹਾ ਕਿ ਜਨਵਰੀ 2025 ਤੱਕ ਲੁਧਿਆਣਾ ਸਿਵਲ ਹਸਪਤਾਲ ਨੂੰ ਇੱਕ ਅਤਿ-ਆਧੁਨਿਕ ਮੈਡੀਕਲ ਸਹੂਲਤ ਵਿੱਚ ਬਦਲ ਦਿੱਤਾ ਜਾਵੇਗਾ, ਜੋ ਪ੍ਰਾਈਵੇਟ ਕਾਰਪੋਰੇਟ ਹਸਪਤਾਲਾਂ ਦੇ ਮੁਕਾਬਲੇ ਸੇਵਾਵਾਂ ਪ੍ਰਦਾਨ ਕਰੇਗਾ।  ਉਨ੍ਹਾਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਦੇ ਸਮਰਥਨ ਦੀ ਗੱਲ ਮੰਨੀ।  ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸਾਰੇ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਨੂੰ ਜ਼ਰੂਰੀ ਸਾਜ਼ੋ-ਸਾਮਾਨ, ਦਵਾਈਆਂ ਅਤੇ ਮਰੀਜ਼ਾਂ ਦੀ ਸਰੀਰਕ ਅਤੇ ਮਨੋਵਿਗਿਆਨਕ ਸਿਹਤਯਾਬੀ ਲਈ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਨਾ ਹੈ।

 ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ) ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ (ਜ਼ਿਲ੍ਹਾ ਐਸ.ਬੀ.ਐਸ ਨਗਰ) ਵਿੱਚ ਸਟਾਪ ਐਪੀਲੇਪਸੀ ਪ੍ਰੋਗਰਾਮ ਅਤੇ ਸਟੈਮੀ ਪ੍ਰੋਜੈਕਟ ਬਾਰੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ।  ਇਸ ਮੀਟਿੰਗ ਦੌਰਾਨ ਡੀ.ਐਮ.ਸੀ.ਐਚ ਦੇ ਡਾਕਟਰਾਂ ਨੇ ਸਟਾਪ ਐਪੀਲੇਪਸੀ ਪਹਿਲਕਦਮੀ ਬਾਰੇ ਆਪਣੇ ਅਧਿਐਨ ਪੇਸ਼ ਕੀਤੇ।  ਉਹਨਾਂ ਨੇ ਇਸ ਕੰਮ ਲਈ ਮਜ਼ਬੂਤ ਸਮਰਥਨ ਪ੍ਰਗਟ ਕੀਤਾ ਅਤੇ ਉਹਨਾਂ ਨੂੰ ਮਿਰਗੀ ਤੋਂ ਪੀੜਤ ਵਿਅਕਤੀਆਂ ਦੀ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕਰਦੇ ਹੋਏ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਆਪਣੀ ਖੋਜ ਦਾ ਵਿਸਤਾਰ ਕਰਨ ਲਈ ਉਤਸ਼ਾਹਿਤ ਕੀਤਾ।  ਉਹਨਾਂ ਨੇ ਸਟੈਮੀ ਪ੍ਰੋਜੈਕਟ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਐਮਰਜੈਂਸੀ ਦਿਲ ਦੀ ਦੇਖਭਾਲ ਵਿੱਚ ਸੁਧਾਰ ਕਰਨਾ ਹੈ।

ਇਸ ਤੋ ਇਲਾਵਾ ਸਿਹਤ ਮੰਤਰੀ ਨੇ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ ਵਿਖੇ ਸਾਲਾਨਾ ਐਥਲੈਟਿਕ ਮੀਟ ਦਾ ਵੀ ਉਦਘਾਟਨ ਕੀਤਾ। ਜਿਸ ਵਿੱਚ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਲਗਾਤਾਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।  ਉਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਲਈ ਅਥਲੈਟਿਕਸ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਜੇਤੂਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਵਧਾਈ ਦਿੰਦੇ ਹੋਏ ਇਨਾਮ ਵੀ ਵੰਡੇ।

Tags: