ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

ਸਿਹਤਮੰਦ ਬੇਟੀ ਮੰਨੂ ਭਾਕਰ ਨੇ ਓਲਪਿੰਕ ਮੈਡਲ ਜਿੱਤ ਕੇ ਦੇਸ਼ ਦਾ ਮਾਨ ਵਧਾਇਆ -ਡਾ ਗਗਨ ਕੁੰਦਰਾ ਥੋਰੀ

ਅੰਮ੍ਰਿਤਸਰ 1 ਅਗਸਤ 2024– ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ । ਇਸ ਕੈਂਪ ਵਿੱਚ ਟੀ ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ। ਇਸ ਸਮਾਰੋਹ ਵਿੱਚ ਡਾ.ਗਗਨ ਕੁੰਦਰਾ ਥੋਰੀ, ਲੇਡੀ ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾ […]

ਅੰਮ੍ਰਿਤਸਰ 1 ਅਗਸਤ 2024–

ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵੱਲੋ ਟੀ ਬੀ ਰੋਗੀ ਅਤੇ ਵਿਸ਼ੇਸ਼ ਰੂਪ ਵਿੱਚ ਲੜਕੀਆ ਲਈ ਇੱਕ ਸੈਲਫ ਹਾਈਜੀਨ ਕੈਂਪ ਦਾ ਆਯੋਜਨ ਵਰਕਿੰਗ ਵੂਮੈਨ ਹੋਸਟਲ, ਅੰਮ੍ਰਿਤਸਰ ਵਿਖੇ ਕੀਤਾ ਗਿਆ । ਇਸ ਕੈਂਪ ਵਿੱਚ ਟੀ ਬੀ ਮਰੀਜਾਂ ਅਤੇ ਬੇਟੀਆਂ ਨੇ ਭਾਗ ਲਿਆ। ਇਸ ਸਮਾਰੋਹ ਵਿੱਚ ਡਾ.ਗਗਨ ਕੁੰਦਰਾ ਥੋਰੀ, ਲੇਡੀ ਪ੍ਰਧਾਨ, ਰੈਡ ਕਰਾਸ ਸੁਸਾਇਟੀ, ਅੰਮ੍ਰਿਤਸਰ ਨੇ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾ ਨੇ ਬੱਚੀਆਂ ਨੂੰ ਆਪਣੀ ਸੈਲਫ ਹਾਈਜੀਨ ਵੱਲ ਵਿਸ਼ੇਸ਼ ਧਿਆਨ ਰੱਖਣ ਬਾਰੇ ਪ੍ਰੇਰਿਤ ਕੀਤਾ ਅਤੇ ਉਨ੍ਹਾ ਨੇ ਕਿਹਾ ਕਿ ਸਿਹਤਮੰਦ ਅਤੇ ਤਦਰੁੰਸਤ ਬੇਟੀਆ ਭਾਰਤ ਦੇ ਨਿਰਮਾਣ ਵਿੱਚ ਉਘਾ ਯੋਗਦਾਨ ਦੇ ਰਹਿਆ ਹਨ। ਜਿਸ ਦੀ ਉਦਾਹਰਨ ਪੈਰਿਸ ਓਲਪਿੰਕ ਵਿਜੇਤਾ ਮੰਨੂ ਭਾਕਰ ਹੈ। ਜਿਸ ਨੇ ਪੈਰਿਸ ਵਿੱਚ ਦੋ ਮੈਡਲ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਹੈ ਅਤੇ ਸਾਰੀਆਂ ਧੀਆਂ ਨੂੰ ਮੰਨੂ ਭਾਕਰ ਦੇ ਜੀਵਨ ਤੋ ਪ੍ਰੇਰਨਾ ਲੈਣੀ ਚਾਹੀਦੀ ਹੈ । ਇਸ ਮੌਕੇ ਤੇ ਉਨ੍ਹਾ ਸੈਲਫ ਹਾਈਜੀਨ ਕਿੱਟਾਂ ਦੀ ਵੰਡ ਕੀਤੀ।

ਇਸ ਸਮਾਰੋਹ ਦੇ ਆਯੋਜਕ ਸ਼੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਸੁਸਾਇਟੀ ਨੇ ਲਾਏ ਹੋਏ ਮੁੱਖ ਮਹਿਮਾਨ ਅਤੇ ਸਾਰੇ ਭਾਗੀਦਾਰਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਇਸ ਮੌਕੇ ਤੇ ਸ੍ਰੀ ਵਿਨੋਦ ਕੁਮਾਰ, ਸ਼੍ਰੀ ਮੁਕੁਲ ਸ਼ਰਮਾ, ਸ਼੍ਰੀ ਮਤੀ ਰਜਨੀ ਬਾਲਾ ਅਤੇ ਮਿਸ ਨੇਹਾ ਵੀ ਹਾਜਰ ਸਨ ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ