ਮਾਨਵਤਾ ਦੇ ਆਧਾਰ 'ਤੇ ਮੰਗੀ ਪੈਰੋਲ: ਜਗਤਾਰ ਹਵਾਰਾ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਨੇ ਗਵਰਨਰ ਨਾਲ ਕੀਤੀ ਅਹਿਮ ਮੁਲਾਕਾਤ
ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਚਿੱਠੀ ਲਿਖਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਗਵਰਨਰ ਨਾਲ ਚਰਚਾ ਕੀਤੀ ਮੁੱਖ ਮੰਤਰੀ ਨੇ ਗਵਰਨਰ ਨੂੰ ਚਿੱਠੀ ਲਿਖ ਕੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਿਸ਼ ਵੀ ਕੀਤੀ ਸੀ। ਅੱਜ ਦੀ ਇਹ ਮੁਲਾਕਾਤ ਇਸ ਲਿਹਾਜ਼ ਨਾਲ ਵੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਹਾਲਾਕਿ ਭਾਈ ਹਵਾਰਾ ਵੱਲੋਂ 1 ਦਿਨ ਦੀ ਪੈਰੋਲ ਤੋਂ ਇਨਕਾਰ ਕਰਦਿਆਂ 10 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਜਾ ਰਹੀ ਹੈ..
3.png)
ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਮਾਨ ਖਾਸ ਤੌਰ ‘ਤੇ ਇਸੇ ਮੁੱਦੇ ਨੂੰ ਲੈ ਕੇ ਪੰਜਾਬ ਦੇ ਗਵਰਨਰ ਹਾਊਸ ਪਹੁੰਚੇ ਹਨ। ਹਾਲਾਂਕਿ, ਮੁੱਖ ਮੰਤਰੀ ਦੀ ਮੁਲਾਕਾਤ ਦੇ ਅਸਲ ਕਾਰਨਾਂ ਦਾ ਪਤਾ ਉਨ੍ਹਾਂ ਦੇ ਬਾਹਰ ਆਉਣ ਤੋਂ ਬਾਅਦ ਹੀ ਚਲ ਸਕੇਗਾ। ਮੁਲਕਾਤ ਤੋਂ ਬਾਅਦ ਸੀਐਮ ਮਾਨ ਮੀਡੀਆ ਨਾਲ ਗੱਲਬਾਤ ਕਰਨਗੇ।
ਦੂਜੇ ਪਾਸੇ, ਹਾਲ ਹੀ ‘ਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀ ਸਮਾਪਤ ਹੋਇਆ ਹੈ। 3 ਅਗਸਤ ਤੋਂ 10 ਅਗਸਤ ਤੱਕ ਚਲੇ ਇਸ ਸੈਸ਼ਨ ਦੌਰਾਨ ਕਈ ਅਹਿਮ ਬਿੱਲ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਇਸ ਨੂੰ ਲੈ ਕੇ ਵੀ ਮੁੱਖ ਮੰਤਰੀ ਮਾਨ ਤੇ ਗਵਰਨਰ ਕਟਾਰੀਆ ਵਿਚਕਾਰ ਚਰਚਾ ਹੋ ਸਕਦੀ ਹੈ।
ਕੁਝ ਦਿਨ ਪਹਿਲਾਂ ਲਿਖਿਆ ਸੀ ਪੱਤਰ
ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਉਮਰ ਵਧੇਰੇ ਹੋਣ ਕਾਰਨ ਉਨ੍ਹਾਂ ਨੂੰ ਉਮਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨੁੱਖਤਾ ਦੇ ਆਧਾਰ ‘ਤੇ ਪੁੱਤਰ ਨੂੰ ਮਾਂ ਨਾਲ ਮੁਲਾਕਾਤ ਦੀ ਇਜਾਜ਼ਤ ਦੇਣ ਲਈ ਗਵਰਨਰ ਨੂੰ ਚਿੱਠੀ ਲਿਖ ਕੇ ਸਿਫ਼ਾਰਿਸ਼ ਕੀਤੀ ਸੀ

