ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

429 ਬੈਂਚਾਂ ਅੱਗੇ ਲਗਭਗ 2.33 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼ ਚੰਡੀਗੜ੍ਹ, 11  ਫਰਵਰੀ:ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 429 ਬੈਂਚਾਂ […]

429 ਬੈਂਚਾਂ ਅੱਗੇ ਲਗਭਗ 2.33 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼

ਚੰਡੀਗੜ੍ਹ, 11  ਫਰਵਰੀ:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।

ਇਸ ਲੋਕ ਅਦਾਲਤ ਵਿੱਚ ਲੋਕ ਅਦਾਲਤ ਦੇ ਕੁੱਲ 429 ਬੈਂਚਾਂ ਵਿੱਚ ਲਗਭਗ 2,33,000 ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।

ਇਸ ਮੌਕੇ ਤੇ ਮਾਨਯੋਗ ਜਸਟਿਸ ਤਜਿੰਦਰ ਸਿੰਘ ਢੀਂਡਸਾ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਰਾਜਪੁਰਾ ਅਤੇ ਪਟਿਆਲੇ ਦਾ ਦੌਰਾ ਕਰਕੇ ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ

ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸੰਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲਬਧ ਹੈ।

—————

Related Posts

Latest

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ 'ਚ ਮੋਹਰੀ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ