ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ

ਲੁਧਿਆਣਾ, 14 ਅਪ੍ਰੈਲ (000) – ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ […]

ਲੁਧਿਆਣਾ, 14 ਅਪ੍ਰੈਲ (000) – ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬਰਸਾਤ ਦੀ ਭਵਿੱਖਬਾਣੀ ਕਾਰਨ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕਰ ਲਏ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਮੌਸਮੀ ਬਰਸਾਤ ਤੋਂ ਪਹਿਲਾਂ ਅਨਾਜ ਮੰਡੀਆਂ ਵਿੱਚ ਤਰਪਾਲਾਂ ਦੀ ਲੋੜੀਂਦੀ ਉਪਲਬਧਤਾ ਕਰਵਾਈ ਗਈ ਸੀ ਅਤੇ ਮੰਡੀ ਬੋਰਡ ਅਤੇ ਏਜੰਸੀਆਂ ਦੇ ਸਟਾਫ਼ ਨੇ ਕਣਕ ਦੇ ਸਾਰੇ ਢੇਰਾਂ ਨੂੰ ਢੱਕ ਲਿਆ ਸੀ ਅਤੇ ਕਿਸੇ ਵੀ ਕਿਸਮ ਦੇ ਨੁਕਸਾਨ ਤੋਂ ਬਚਣ ਲਈ ਬਾਰਦਾਨੇ ਦੇ ਅਗਾਊਂ ਖਰੀਦ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਮੁੱਚੇ ਸਟਾਫ਼ ਦੀਆਂ ਡਿਊਟੀਆਂ ਪਹਿਲਾਂ ਹੀ ਤੈਅ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਸੀਜਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਿਸਦੇ ਤਹਿਤ ਫਸਲਾਂ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ।

Tags:

Latest

ਆਬਕਾਰੀ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੇ ਬਾ-ਇੱਜ਼ਤ ਬਰੀ ਹੋਣ ਨਾਲ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੱਲੋਂ 'ਆਪ' ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ: ਭਗਵੰਤ ਸਿੰਘ ਮਾਨ
ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ: ਬਲਤੇਜ ਪੰਨੂ
ਸੱਚ ਨੇ ਸੌੜੀ ਰਾਜਨੀਤੀ ਨੂੰ ਕੀਤਾ ਦਰਕਿਨਾਰ: ਹਰਜੋਤ ਬੈਂਸ ਨੇ ਅਰਵਿੰਦ ਕੇਜਰੀਵਾਲ ਨੂੰ ਕੇਸ ਵਿਚੋਂ ਬਰੀ ਕਰਨ ਦੇ ਫੈਸਲੇ ਨੂੰ ਲੋਕਤੰਤਰ ਦੀ ਵੱਡੀ ਜਿੱਤ ਦੱਸਿਆ
ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਰੰਗਲਾ ਪੰਜਾਬ ਉਤਸਵ ਦਾ ਪੂਰੀ ਸ਼ਾਨੋ-ਸ਼ੌਕਤ ਨਾਲ ਸ਼ਾਨਦਾਰ ਅਗਾਜ਼
ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਕਲੀਨ ਚਿੱਟ, ਇਮਾਨਦਾਰ ਰਾਜਨੀਤੀ ਦੀ ਜਿੱਤ: ਹਰਦੀਪ ਸਿੰਘ ਮੁੰਡੀਆਂ