ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 ‘ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 09 ਅਕਤ੍ਵਬਰ (000) – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ […]

ਲੁਧਿਆਣਾ, 09 ਅਕਤ੍ਵਬਰ (000) – ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।

ਵਿਧਾਇਕ ਬੱਗਾ ਨੇ ਦੱਸਿਆ ਕਿ ਉਨ੍ਹਾਂ ਇਸ ਇਲਾਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਪਹਿਲਾ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਵਸਨੀਕਾਂ ਦੀ ਮੰਗ ਅਨੁਸਾਰ ਬੱਚਿਆਂ ਦੀ ਪੜਾਈ ਲਈ ਚੰਗੇ ਸਕੂਲ, ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਅਤੇ ਇਲਾਕੇ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਨਵੇਂ ਪਾਰਕ ਅਤੇ ਹੋਰ ਪਾਰਕਾਂ ਦੇ ਨਵੀਨੀਕਰਣ ‘ਤੇ ਜ਼ੋਰ ਦਿੱਤਾ।

ਉਨ੍ਹਾਂ ਦੱਸਿਆ ਕਿ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ।

ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੇ ਲਈ ਵਚਨਬੱਧਤਾ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ ‘ਤੇੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ। ਉਨ੍ਹਾ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

Tags:

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ