ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
By NIRPAKH POST
On
ਚੰਡੀਗੜ੍ਹ, 13 ਨਵੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਸ੍ਰੀ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਧੀ ਅਤੇ ਉਨ੍ਹਾਂ ਦੀ ਮਾਂ ਹਨ।
ਮੀਡੀਆ ਵਿੱਚ ਸ੍ਰੀ ਕਾਂਸਲ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ. ਬੈਂਸ ਨੇ ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।





