ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ – ਜਿਲ੍ਹਾ ਚੋਣ ਅਧਿਕਾਰੀ

ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 3 ਅਪੈ੍ਰਲ  2024–ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਹ੍ਹਾ ਤੇ ਨਾਜਾਇਜ਼ ਸ਼ਰਾਬ ਦੀ […]

ਅੰਮ੍ਰਿਤਸਰ 3 ਅਪੈ੍ਰਲ  2024–ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਹ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ 79738-67446 ‘ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਤੀ ਗਈ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਫਲਾਇੰਗ ਸੁਕਐਡ ਭੇਜੇ ਜਾਣਗੇ।

               ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਨੇ ਜਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਰ ਜਾਣ ਨਹੀਂ ਤਾਂ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Latest

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ
ਕਿਸੇ ਵੀ ਇਨਸਾਨ ਦੇ ਕਿਰਦਾਰ ਦਾ ਪਤਾ ਮੁਸੀਬਤ ਦੇ ਸਮੇਂ ਲੱਗਦਾ ਹੈ, ਸੰਜੀਵ ਅਰੋੜਾ ਦੀ ਹਿੰਮਤ ਨੂੰ ਸਲਾਮ- ਕੇਜਰੀਵਾਲ
ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਕਤਲ”: ਸੰਜੀਵ ਅਰੋੜਾ ਖਿਲਾਫ ਈਡੀ ਦੀ ਕਾਰਵਾਈ ਨੂੰ ਲੈ ਕੇ ‘ਆਪ’ ਨੇ ਪੰਜਾਬ ਭਰ ਵਿੱਚ ਭਾਜਪਾ ਦਫ਼ਤਰਾਂ ਦਾ ਕੀਤਾ ਘਿਰਾਓ
ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ