ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਫਾਜ਼ਿਲਕਾ 16 ਫਰਵਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ […]

ਫਾਜ਼ਿਲਕਾ 16 ਫਰਵਰੀ

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਦੇ ਹੱਕ ਸਬੰਧੀ ਜਾਗਰੂਕ ਕਰਨ ਲਈ ਇੱਕ ਪ੍ਰਚਾਰ ਵਾਹਨ ਜ਼ਿਲ੍ਹੇ ਵਿੱਚ ਲਗਾਇਆ ਗਿਆ ਹੈ ਜੋ ਕਿ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਵੀਪ ਗਤੀਵਿਧੀਆਂ ਸਬੰਧੀ ਸ਼ਡਿਊਲ ਤਿਆਰ ਕਰਕੇ ਉਸੇ ਅਨੁਸਾਰ ਪੂਰੇ ਜ਼ਿਲ੍ਹੇ ਵਿੱਚ ਗਤੀਵਿਧੀਆਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਨੈਤਿਕ ਮਤਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਜਾਣੂੰ ਕਰਵਾ ਕੇ ਉਨ੍ਹਾਂ ਨੂੰ ਮਤਦਾਨ ਲਈ ਪ੍ਰੇਰਿਤ ਕੀਤਾ ਜਾਵੇ। ਜਿਕਰਯੋਗ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਅੱਜ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵੀ ਕੀਤੀ ਗਈ ਸੀ। ਜਿਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਸਵੀਪ ਗਤੀਵਿਧੀਆਂ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Tags:

Latest

ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
#Draft:ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਮੇਲਨ ਨੂੰ ਨਿਵੇਸ਼ਕਾਂ ਪਾਸੋਂ ਮਿਲ ਰਿਹਾ ਜ਼ਬਰਦਸਤ ਹੁੰਗਾਰਾ ਪੰਜਾਬ ਦੀ ਤਰੱਕੀ ਦਾ ਸਬੂਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ