ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ

ਬਰਨਾਲਾ, 7 ਦਸੰਬਰ
   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਲਾਵਾਰਸ ਜਾਨਵਰਾਂ ਖਾਸ ਕਰਕੇ ਆਵਾਰਾ ਕੁੱਤਿਆਂ ਦੀ ਸੰਭਾਲ ਸਬੰਧੀ ਐਨੀਮਲ ਬਰਥ ਕੰਟਰੋਲ ਪ੍ਰੋਗਰਾਮ ਅਤੇ ਮੈਨੇਜਮੈਂਟ ਆਫ ਸਟਰੇਅ ਐਨੀਮਲਜ਼ ਤਹਿਤ ਮੀਟਿੰਗ ਕੀਤੀ ਗਈ।
  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਲਾਵਾਰਸ ਕੁੱਤਿਆਂ ਦੀ ਸੰਭਾਲ ਲਈ ਆਸਰਾ ਸਥਾਨ (ਸ਼ੈਲਟਰ) ਬਣਾਏ ਜਾਣ ਦੇ ਪ੍ਰਬੰਧ ਕੀਤੇ ਜਾਣ।
  ਓਨ੍ਹਾਂ ਕਿਹਾ ਕਿ ਕੁੱਤਿਆਂ ਦੇ ਟੀਕਾਕਰਨ ਜਾਂ ਨਸਬੰਦੀ ਕਰਨ ਉਪਰੰਤ ਓਨ੍ਹਾਂ ਨੂੰ ਸ਼ੈਲਟਰ ਵਿੱਚ ਰੱਖਣ ਵਾਸਤੇ ਜਗ੍ਹਾ ਦੀ ਸ਼ਨਾਖਤ ਅਤੇ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਿਲ ਨਾ ਆਵੇ।
ਇਸ ਦੌਰਾਨ ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਗਈ ਹਲਕਾਅ ਤੋਂ ਬਚਾਓ ਲਈ ਟੀਕਾਕਰਨ ਦੀ ਸਟੋਰੇਜ ਨੂੰ ਯਕੀਨੀ ਬਣਾਇਆ ਜਾਵੇ।
ਓਨ੍ਹਾਂ ਨਗਰ ਕੌਂਸਲ, ਪਸ਼ੂ ਪਾਲਣ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਕੁੱਤਿਆਂ ਦੀ ਸੰਭਾਲ ਲਈ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਹਦਾਇਤ ਕੀਤੀ।