ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਆਯੋਜਿਤ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਆਯੋਜਿਤ

ਫ਼ਿਰੋਜ਼ਪੁਰ, 13 ਦਸੰਬਰ 2024:                 ਸਮਾਜਿਕ ਸੁਰੱਖਿਆ ਵਿਭਾਗ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਐਮ.ਐੱਲ.ਐਮ. ਸੀਨੀਅਰ ਸੰਕੈਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ, ਜਿਸ ਵਿੱਚ ਭਗਤ ਪੂਰਨ ਸਿੰਘ ਸਕੂਲ, ਕਟੋਰਾ ਅਤੇ ਮੁਸਕਾਨ ਸਕੂਲ, ਫਿਰੋਜ਼ਪੁਰ ਕੈਂਟ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।                 ਇਸ ਮੌਕੇ ’ਤੇ ਦਿਵਿਆਂਗ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸ […]

ਫ਼ਿਰੋਜ਼ਪੁਰ, 13 ਦਸੰਬਰ 2024:

                ਸਮਾਜਿਕ ਸੁਰੱਖਿਆ ਵਿਭਾਗ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਐਮ.ਐੱਲ.ਐਮ. ਸੀਨੀਅਰ ਸੰਕੈਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ, ਜਿਸ ਵਿੱਚ ਭਗਤ ਪੂਰਨ ਸਿੰਘ ਸਕੂਲ, ਕਟੋਰਾ ਅਤੇ ਮੁਸਕਾਨ ਸਕੂਲ, ਫਿਰੋਜ਼ਪੁਰ ਕੈਂਟ ਦੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

                ਇਸ ਮੌਕੇ ’ਤੇ ਦਿਵਿਆਂਗ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਫਿਰੋਜ਼ਪੁਰ ਸ਼੍ਰੀ ਨਰੇਸ਼ ਕੁਮਾਰ ਵੱਲੋਂ ਆਏ ਸਰੋਤਿਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਮ ਨਾਗਰਿਕਾਂ ਦੀ ਤਰ੍ਹਾਂ ਜੀਵਨ ਬਤੀਤ ਸਕਣ। ਇਸ ਮੌਕੇ ਮੈਡਮ ਸ਼ੈਲੀ ਕੰਬੋਜ਼,(ਸਰਬੱਤ ਦਾ ਭਲਾ ਐਨ.ਜੀ.ਓ.), ਸ਼੍ਰੀ ਮਤੀ ਹਰਵਿੰਦਰ ਕੌਰ, (ਪ੍ਰਿੰਸੀਪਲ ਭਗਤ ਪੂਰਨ ਸਿੰਘ ਸਕੂਲ, ਕਟੋਰਾ), ਪ੍ਰਿੰਸੀਪਲ ਮੁਸਕਾਨ ਸਕੂਲ, ਫਿਰੋਜ਼ਪੁਰ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

Tags:

Latest

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ
ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ
ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ