ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026: ਆਲਮਗੀਰ ਵਿਖੇ ਰਾਜਪਾਲ ਪੰਜਾਬ ਅਤੇ ਸਿੱਖ ਆਗੂਆਂ ਵਿਚਕਾਰ ਗੰਭੀਰ ਵਿਚਾਰ-ਚਰਚਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026: ਆਲਮਗੀਰ ਵਿਖੇ ਰਾਜਪਾਲ ਪੰਜਾਬ ਅਤੇ ਸਿੱਖ ਆਗੂਆਂ ਵਿਚਕਾਰ ਗੰਭੀਰ ਵਿਚਾਰ-ਚਰਚਾ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਸਿੱਖਾਂ ਦੇ ਇਤਰਾਜ਼ਾਂ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵਿਚਕਾਰ ਮੁਲਾਕਾਤ

ਲੁਧਿਆਣਾ, 21 ਮਈ-

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਤਿੰਨੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਾਰੇ ਗੰਭੀਰ ਵਿਚਾਰ ਚਰਚਾ ਕੀਤੀ। ਮੁਲਾਕਾਤ ਲੁਧਿਆਣਾ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਹੋਈ, ਜਿੱਥੇ ਰਾਜਪਾਲ ਕਟਾਰੀਆ ਅੱਜ ਨਤਮਸਤਕ ਹੋਣ ਲਈ ਪੁੱਜੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਰਾਜਪਾਲ ਕਟਾਰੀਆ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਮੈਨੇਜਰ ਦੇ ਦਫ਼ਤਰ ਵਿਖੇ ਰਾਜਪਾਲ ਨੂੰ ਸਿਰੋਪਾਓ ਤੇ ਸਨਮਾਨ ਦਿੱਤਾ ਗਿਆ।

Untitled-43

ਜਥੇਦਾਰ ਗੜਗੱਜ, ਰਾਜਪਾਲ ਕਟਾਰੀਆ ਅਤੇ ਐਡਵੋਕੇਟ ਧਾਮੀ ਵਿਚਕਾਰ ਤਕਰੀਬਨ 20 ਮਿੰਟ ਸਤਿਕਾਰ ਸੋਧ ਐਕਟ ਬਾਰੇ ਗੰਭੀਰ ਵਿਚਾਰ ਹੋਈ। ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਰਾਜਪਾਲ ਪੰਜਾਬ ਨੂੰ ਕਾਨੂੰਨੀ ਸੋਧ ਵਿੱਚ ਸਰਕਾਰ ਵੱਲੋਂ ਪਾਈਆਂ ਗਈਆਂ ਇਤਰਾਜ਼ਯੋਗ ਮੱਦਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਜਥੇਦਾਰ ਗੜਗੱਜ ਵੱਲੋਂ ਰਾਜਪਾਲ ਕਟਾਰੀਆ ਨੂੰ ਇੱਕ ਵਿਸ਼ੇਸ਼ ਪੱਤਰ ਵੀ ਦਿੱਤਾ ਗਿਆ ਜਿਸ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਅਧਿਕਾਰਤ ਰੂਪ ਵਿੱਚ ਭੇਜੇ ਗਏ ਇਤਰਾਜ਼ਾਂ ਦਾ ਖਰੜਾ ਵੀ ਸ਼ਾਮਲ ਕੀਤਾ ਹੈ। 


ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜਦੋਂ ਤੋਂ ਇਹ ਕਾਨੂੰਨ ਆਇਆ ਹੈ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਟਿੱਪਣੀਆਂ ਅਤੇ ਬਿਆਨ ਸਾਹਮਣੇ ਆ ਰਹੇ ਹਨ। ਉਹ ਸੋਚ ਰਹੇ ਹਨ ਕਿ ਇਸ ਵਿਸ਼ੇ ਉੱਤੇ ਉਨ੍ਹਾਂ (ਪੰਜਾਬ ਸਰਕਾਰ) ਨੂੰ ਬੁਲਾ ਕੇ ਗੱਲਬਾਤ ਕਰਨਗੇ ਤਾਂ ਜੋ ਇਸ ਮਾਮਲੇ ਦਾ ਹੱਲ ਨਿਕਲੇ 

Related Posts