ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਮਿਲੀ ਛੁੱਟੀ

ਪਟਿਆਲਾ-  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ 'ਚੋਂ ਛੁੱਟੀ ਹੋ ਮਿਲ ਗਈ ਹੈ। ਡੱਲੇਵਾਲ ਕਿਸਾਨਾਂ ਦੇ ਕਾਫਲੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਡੱਲੇਵਾਲ 'ਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਿਰਕਤ ਕਰਨ ਲਈ ਇਥੋਂ ਰਵਾਨਾ ਹੋਏ । ਦੱਸ ਦਈਏ ਕਿ ਡੱਲੇਵਾਲ ਮਰਨ ਵਰਤ ਤੇ ਸਨ ਜਿਸ ਦੌਰਾਨ ਉਨ੍ਹਾਂ ਵੱਲੋਂ ਪਾਣੀ ਦਾ ਸੇਵਨ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਕਾਰਨ ਉਨ੍ਹਾਂ ਦੀ ਸਿਹਤ ਨਾਜ਼ੁਕ ਹੋ ਗਈ ਸੀ। ਸਿਹਤ ਦੀ ਗੰਭੀਰਤਾ ਕਾਰਨ ਹੀ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਅੱਜ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ।

ਪਾਰਕ ਹਸਪਤਾਲ ਵਿਚੋਂ ਛੁੱਟੀ ਹੋਣ ਉਪਰੰਤ ਡੱਲੇਵਾਲ ਨੇ ਕਿਹਾ ਕਿ ਜਿੱਥੇ ਕਿਸਾਨ ਅੰਦੋਲਨ ਦੀ ਕਵਰੇਜ ਕਰਨ 'ਤੇ ਮੀਡੀਆ ਦਾ ਧੰਨਵਾਦ ਕੀਤਾ ਉੱਥੇ ਹੀ ਆਖਿਆ ਕਿ ਸਰਕਾਰ ਨੇ ਧੋਖਾ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਸ ਦੇ ਖਿਲਾਫ਼ ਮੁੜ ਤੋਂ ਅੰਦੋਲਨ ਖੜ੍ਹਾ ਕੀਤਾ ਜਾਵੇਗਾ।

images (21)

Read Also- ਭਾਰਤ ਨੂੰ ਦੋਸਤ ਬੋਲ ਕੇ ਅਮਰੀਕੀ ਪ੍ਰਸਾਸ਼ਨ ਦੇ ਨੇ ਕੱਢੀ ਦੁਸ਼ਮਣੀ, ਭਾਰਤ ’ਤੇ ਲਾਗੂ ਕੀਤਾ 26 ਪ੍ਰਤੀਸ਼ਤ ਟੈਰਿਫ

ਉਨ੍ਹਾਂ ਕਿਹਾ ਕਿ ਮੇਰੀ ਜਿੰਦਗੀ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇੱਕ ਪਾਸੇ ਗੱਲਬਾਤ ਚਲਦੀ ਹੋਵੇ ਅਤੇ ਦੂਜੇ ਪਾਸੇ ਸਰਕਾਰ ਕਿਸਾਨਾਂ ਨੂੰ ਜ਼ਬਰੀ ਬੰਦੀ ਬਣਾ ਲਵੇ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਸਰਕਾਰ ਦੇ ਨੁਮਾਇੰਦਿਆਂ ਦਾ ਨਾਮ ਟਰਾਲੀਆਂ ਚੋਰੀ ਕਰਨ 'ਚ ਆ ਰਿਹਾ ਹੈ। ਜੋ ਕਿ ਸ਼ਰਮ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਚੋਰੀ ਹੋਏ ਸਮਾਨ ਦਾ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ।

ਇਸ ਦੌਰਾਨ ਹੀ ਉਨ੍ਹਾਂ ਤੋਂ ਇਹ ਸਵਾਲ ਕੀਤਾ ਗਿਆ ਕਿ ਉਨ੍ਹਾਂ ਦੀ ਅਗਲੀ ਨੀਤੀ ਕੀ ਹੋਵੇਗੀ? ਜਿਸ ਦਾ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ। ਮੀਡੀਆ ਵੱਲੋਂ ਸਵਾਲ ਕੀਤਾ ਗਿਆ ਕਿ ਜੇਕਰ ਕਿਸਾਨ ਅੰਦੋਲਨ ਦੀਆਂ ਦੋਨੋਂ ਧਿਰਾਂ ਇਕੱਠੀਆਂ ਹੋ ਕੇ ਲੜਨ ਤਾਂ ਸਫ਼ਲਤਾ ਦੀ ਸੰਭਾਵਨਾ ਜ਼ਿਆਦਾ ਹੈ। ਇਸ ਤੇ ਵੀ ਉਨ੍ਹਾਂ ਵੱਲੋਂ ਕੁਝ ਸਪਸ਼ਟ ਸ਼ਬਦਾਂ ਵਿੱਚ ਉੱਤਰ ਨਹੀਂ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਉਨ੍ਹਾਂ ਦਾ ਅੰਦੋਲਨ ਸਰਕਾਰ ਖਿਲਾਫ਼ ਲਗਾਤਾਰ ਜਾਰੀ ਰਹੇਗਾ। ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ