ਮੀਤ ਹੇਅਰ ਵਲੋਂ ਸੋਨ ਤਗਮਾ ਜੇਤੂ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ
ਬਰਨਾਲਾ, 14 ਜੂਨ- ਉੜੀਸਾ ਵਿਚ ਪਿਛਲੇ ਦਿਨੀਂ ਹੋਈ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 2026 ਵਿੱਚ ਬਰਨਾਲੇ ਦੇ 2 ਮੁੱਕੇਬਾਜ਼ਾਂ ਨੇ ਵੱਖ ਵੱਖ ਭਾਰ ਵਰਗ ਵਿੱਚ ਸੋਨ ਤਗਮਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਕੇਬਾਜ਼ਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਨ੍ਹਾਂ ਵਿਚ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਨੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕੀਤਾ ਹੈ ਅਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਬਰਨਾਲਾ ਵਾਸੀ ਇਸ਼ਮੀਤ ਖੁਰਮੀ ਪੁੱਤਰ ਅਜੈ ਖੁਰਮੀ ਨੇ ਵਾਈ ਐੱਸ ਹੰਡਿਆਇਆ ਤੋਂ ਬਾਰ੍ਹਵੀਂ ਪਾਸ ਕੀਤੀ ਹੈ ਜਦਕਿ ਦੂਜਾ ਮੁੱਕੇਬਾਜ਼ ਖੁਸ਼ਪ੍ਰੀਤ ਸਿੰਘ ਇਸੇ ਸਕੂਲ ਵਿੱਚ ਬਾਰ੍ਹਵੀਂ (ਕਾਮਰਸ) ਦਾ ਵਿਦਿਆਰਥੀ ਹੈ।
ਇਸ ਮੌਕੇ ਇਸ਼ਮੀਤ ਖੁਰਮੀ ਅਤੇ ਖੁਸ਼ਪ੍ਰੀਤ ਸਿੰਘ ਦੀ ਸ਼ਾਨਦਾਰ ਪ੍ਰਾਪਤੀ 'ਤੇ ਦੋਵਾਂ ਨੌਜਵਾਨਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿੱਥੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ ਓਥੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ। ਓਹਨਾਂ ਕਿਹਾ ਕਿ ਅੱਜ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਖਿਡਾਰੀ ਸੂਬਾ ਅਤੇ ਕੌਮੀ ਪੱਧਰ ਉੱਤੇ ਮੱਲਾਂ ਮਾਰ ਰਹੇ ਹਨ।

