ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਕੇ.ਵੀ.ਕੇ. ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 04 ਦਸੰਬਰ:

          ਕ੍ਰਿਸ਼ੀ ਵਿਗਿਆਨ ਕੇਂਦਰਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਸਬੰਧੀ ਗਲੋਬਲ ਕਾਲਜ ਆਫ਼ ਹਾਇਰ ਐਜੂਕੇਸ਼ਨਨੰਗਲ ਖੁਰਦ ਵਿਖੇ ਕਾਲਜ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਕੈਂਪ ਦਾ ਮੁੱਖ ਮਨੋਰਥ ਵਿਦਿਆਰਥੀਆਂ ਨੂੰ ਪਰਾਲੀ ਦੇ ਧੂੰਏ ਨਾਲ ਵਾਤਾਰਵਣ ਅਤੇ ਜੀਵਾਂ ਨੂੰ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕਰਨਾ ਸੀ।

        ਇਸ ਮੌਕੇ ਐਸੋਸੀਏਟ ਡਾਇਰੈਕਟਰ, ਡਾ. ਅਜੀਤ ਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਰਾਲੀ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਿਸ ਦੇ ਫ਼ਲਸਰੂਪ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉੱਪਰ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਧੂੰਏ ਨਾਲ ਸੜਕਾਂ ਉੱਪਰ ਹਾਦਸੇ ਵੀ ਵੱਧ ਜਾਂਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮਾਪਿਆਂ/ਕਿਸਾਨਾਂ ਨੂੰ ਧੂੰਏ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਬੇਨਤੀ ਕਰਨ।

        ਇਸ ਮੌਕੇ ਸਹਾਇਕ ਪ੍ਰੋਫੈਸਰ (ਭੂਮੀ ਅਤੇ ਜਲ ਇੰਜੀਨੀਅਰਿੰਗ),  ਇੰਜ. ਅਲੋਕ ਗੁਪਤਾ ਨੇ ਵਿਦਿਆਰਥੀਆਂ ਨੂੰ ਸੁਪਰਸੀਡਰਹੈਪੀਸੀਡਰ ਅਤੇ ਸਮਾਰਟ ਸੀਡਰ ਵਰਗੀਆਂ ਨਵੀਨਤਮ ਖੇਤੀਬਾੜੀ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀਜੋ ਪਰਾਲੀ ਦੀ ਸੰਭਾਲ ਲਈ ਬਹੁਤ ਲਾਭਦਾਇਕ ਹਨ।

        ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ)ਡਾ. ਤੇਜਪਾਲ ਸਿੰਘ ਨੇ ਕੈਂਪ ਦੌਰਾਨ ਖੁਰਾਕ ਸੁਰੱਖਿਆ ਦੇ ਸਬੰਧ ਵਿਚ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸਬਜ਼ੀਆਂ ਦੀ ਘਰੇਲੂ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਰਵਾਏ ਲੇਖਪੇਂਟਿੰਗ ਅਤੇ ਸਵਾਲ ਜਵਾਬ ਮੁਕਬਾਲਿਆਂ ਦੇ ਵਿੱਚ ਹਿੱਸਾ ਲੈਣ ਵਾਲੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।