ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 26 ਜਨਵਰੀ:

 

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਾਂਫੌਜੀ ਜਵਾਨਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ ਅਤੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਮੁਫ਼ਤ ਨਕਦੀ ਰਹਿਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 881 ਆਮ ਆਦਮੀ ਕਲੀਨਿਕਾਂ ਰਾਹੀਂ ਲੱਖਾਂ ਲੋਕ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਹੈ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਜ਼ਾਰਾਂ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ 2024 ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਜ਼ਿਲ੍ਹੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਸ਼ਹਿਰ ਵਿੱਚ ਸੀਵਰੇਜ, ਜਲ ਸਪਲਾਈ ਅਤੇ ਬੁਨਿਆਦੀ ਢਾਂਚੇ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਮਲੋਟ ਸ਼ਹਿਰ ਨੂੰ ਸੌਗਾਤ ਦਿੰਦਿਆਂ ਵੈਲਕਮ ਟੂ ਮਲੋਟ ਪ੍ਰੋਜੈਕਟ ਤਹਿਤ ਸ਼ਾਨਦਾਰ ਸਵਾਗਤੀ ਪਾਰਕ ਬਣਾਇਆ ਹੈ।

 

ਉਨ੍ਹਾਂ ਆਪਣੇ ਸੰਬੋਧਨ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐੱਫ਼.) ਬਾਰੇ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਬਿਨ੍ਹਾਂ ਦੇਰੀ ਤੋਂ ਫੱਟੜ ਹੋਈਆਂ ਸਵਾਰੀਆਂ ਨੂੰ ਐਸ.ਐਸ. ਐੱਫ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਜਾਨਾਂ ਬਚਾਈਆਂ ਹਨ। ਉਨ੍ਹਾਂ ਕਿਹਾ ਕਿ ਐਸ.ਐਸ.ਐੱਫ਼. ਹਾਦਸਾਗ੍ਰਸਤ ਵਾਹਨਾਂ ਨੂੰ ਹਟਾ ਕੇ ਹੋਰ ਐਕਸੀਡੈਂਟ ਹੋਣ ਤੋਂ ਹਜ਼ਾਰਾਂ ਲੋਕਾਂ ਦਾ ਬਚਾਅ ਕੀਤਾ ਹੈ। ਇਸ ਫੋਰਸ ਵਿੱਚ ਤਾਇਨਾਤ ਨੌਜਵਾਨ ਮੁੰਡੇ, ਕੁੜੀਆਂ ਦੀ ਮੰਤਰੀ ਜੀ ਖਾਸ ਸ਼ਲਾਘਾ ਵੀ ਕੀਤੀ।

ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ, ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼, ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਮੁੱਖ ਮੰਤਰੀ ਖੇਤਰੀ ਅਫ਼ਸਰ ਸ੍ਰੀ ਸ਼ਿਵਾਂਸ ਅਸਥਾਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਢਿੱਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਬਲਜੀਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰਧਾਨ ਸ੍ਰੀ ਜਸ਼ਨਜੀਤ ਸਿੰਘ ਬਰਾੜ, ਚੇਅਰਮੈਨ ਸਹਿਕਾਰੀ ਬੈਂਕ ਸ੍ਰੀ ਜਗਦੇਵ ਸਿੰਘ ਬਾਂਮ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨਪੁਲਿਸ ਅਧਿਕਾਰੀਲੋਕ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।