ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਧਨੌਲਾ, 5 ਮਾਰਚ
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਸਿਵਲ ਸਰਜਨ ਸ੍ਰੀ ਹਰੀ ਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਅੱਜ ਤੋਂ ਸੀ.ਐੱਚ.ਸੀ ਧਨੌਲਾ ਵਿਖੇ ਐੱਚ.ਪੀ.ਵੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਵੰਤ ਸਿੰਘ ਔਜਲਾ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਹਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ। ਟੀਕਾਕਰਨ ਲਈ ਆਪਣੀ ਬੇਟੀ ਵੰਸ਼ਿਕਾ ਰਾਣੀ ਨਾਲ ਆਏ ਉਸਦੇ ਮਾਤਾ ਨੇ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਬਾਕੀ ਮਾਪਿਆਂ ਨੂੰ ਵੀ ਅਫ਼ਵਾਹਾਂ ਤੋਂ ਬਚਣ ਅਤੇ ਆਪਣੀ ਬੱਚੀ ਦੇ ਸੁਰੱਖਿਅਤ ਭਵਿੱਖ ਲਈ ਅੱਜ ਹੀ ਉਸਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।
ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨਾਲ ਸਿਹਤ 'ਤੇ ਕੋਈ ਵੀ ਮਾੜਾ ਅਸਰ ਨਹੀਂ ਪੈਂਦਾ ਸਗੋਂ ਇਹ ਵੈਕਸੀਨ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਰੱਖਿਆ ਕਵਚ ਪ੍ਰਦਾਨ ਕਰਦੀ ਹੈ।
ਇਸ ਮੌਕੇ ਟੀਕਾਕਰਨ ਦੇ ਬਲਾਕ ਨੋਡਲ ਅਫ਼ਸਰ ਅਤੇ ਬਾਲ ਰੋਗਾਂ ਦੇ ਮਾਹਿਰ ਡਾ. ਰਵਿੰਦਰ ਮਹਿਤਾ ਨੇ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੌਰਾਨ 14 ਸਾਲ ਦੀਆਂ ਲੜਕੀਆਂ ਜੋ ਕਿ ਅਜੇ 15 ਸਾਲ ਦੀਆਂ ਨਹੀਂ ਹੋਈਆਂ, ਓਹਨਾ ਕੁੜੀਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਔਰਤਾਂ ਨੂੰ ਹੋਣ ਵਾਲੇ ਕੈਂਸਰ ਵਿਚੋਂ ਛਾਤੀ ਦੇ ਕੈਂਸਰ ਤੋਂ ਬਾਅਦ ਸਰਵਾਈਕਲ ਕੈਂਸਰ ਜਿਸਨੂੰ ਬੱਚੇਦਾਨੀ ਦਾ ਕੈਂਸਰ ਵੀ ਕਿਹਾ ਜਾਂਦਾ ਹੈ, ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਜ਼ਿਨ੍ਹਾਂ ਵਿੱਚੋਂ 40 ਪ੍ਰਤੀਸ਼ਤ ਤੋਂ ਵੱਧ ਮਰੀਜ਼ ਸਰਵਾਈਕਲ ਕੈਂਸਰ ਕਾਰਨ ਜਾਨ ਗੁਆ ਬੈਠਦੇ ਹਨ। ਇਸ ਲਈ ਸਰਕਾਰ ਵੱਲੋਂ "ਗਾਰਡਾਸਿਲ-4" ਨਾਮ ਦੀ ਵੈਕਸੀਨ ਲਿਆਂਦੀ ਗਈ ਹੈ ਜੋ ਐੱਚ.ਪੀ.ਵੀ ਵਾਇਰਸ ਕਾਰਨ ਹੋਣ ਵਾਲੇ ਸਰਵਾਈਕਲ ਕੈਂਸਰ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਪਿਆਂ ਨੂੰ ਇਸ ਟੀਕਾਕਰਨ ਮੁਹਿੰਮ ਦੌਰਾਨ ਆਪਣੇ ਬੱਚਿਆਂ ਦਾ ਟੀਕਾਕਰਨ ਕਰਵਾ ਕੇ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਅੱਗੇ ਆਉਣ ਅਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ, ਐੱਸ.ਆਈ ਦਰਸ਼ਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਐੱਲ.ਐੱਚ.ਵੀ ਇੰਦਰਜੀਤ ਕੌਰ, ਕਰਮਜੀਤ ਕੌਰ, ਇੰਦਰਜੀਤ ਕੌਰ, ਏ.ਐੱਨ.ਐੱਮ ਸਰਬਜੀਤ ਕੌਰ, ਸੀ.ਐੱਚ.ਓ ਜਸਮੋਹਨ ਕੌਰ, ਮਲਟੀਪਰਪਜ਼ ਹੈਲਥ ਵਰਕਰ ਕੁਲਦੀਪ ਸਿੰਘ ਵਿਰਕ, ਲਖਵਿੰਦਰ ਸਿੰਘ ਤੇ ਆਸ਼ਾ ਵਰਕਰ ਹਾਜ਼ਰ ਸਨ। 

Latest

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24x7 ਹੈਲਪਲਾਈਨ ਸਥਾਪਤ
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ
ਲੋਕ ਨਿਰਮਾਣ ਵਿਭਾਗ ਵੱਲੋਂ ਬੀਤੇ ਚਾਰ ਸਾਲਾਂ ਵਿੱਚ 1464 ਕਰੋੜ ਰੁਪਏ ਦੀ ਕੀਤੀ ਗਈ ਬਚਤ: ਹਰਭਜਨ ਸਿੰਘ ਈ.ਟੀ.ਓ.