ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ

ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ

ਹੁਸ਼ਿਆਰਪੁਰ, 25 ਨਵੰਬਰ :
ਲੈਫਟੀਨੈਂਟ ਜਨਰਲ ਅਜੇ ਚਾਂਦਪੁਰੀਆ (ਏ.ਵੀ.ਐਸ.ਐਮ, ਵੀ.ਐਸ.ਐਮ) ਨੇ ਹਾਲ ਹੀ ਵਿਚ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ (ਪੇਸਕੋ) ਦੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਡਿਪਟੀ ਜਨਰਲ ਮੈਨੇਜਰ (ਪੇਸਕੋ) ਮੇਜਰ ਰਿਤਿਕਾ ਸ਼ਰਮਾ (ਰਿਟਾ:) ਲੈਫਟੀਨੈਂਟ ਜਨਰਲ ਚਾਂਦਪੁਰੀਆ ਨੂੰ ਸੰਖੇਪ ਵਿਚ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੇ ਪੁਨਰ ਰੁਜ਼ਗਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਕੜੀ ਵਿਚ ਪੇਸਕੋ ਵਲੋਂ ਕੰਢੀ ਹਲਕੇ ਵਿਚ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਰੋਜ਼ਗਾਰ ਉਪਲਬੱਧ ਕਰਵਾ ਕੇ ਉਨ੍ਹਾਂ ਦੇ ਕਲਿਆਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਜਾ ਰਿਹਾ ਹੈ।
ਮੇਜਰ ਰਿਤਿਕਾ ਸ਼ਰਮਾ ਨੇ ਦੱਸਿਆ ਕਿ ਪੇਸਕੋ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਰੋਜ਼ਗਾਰ ਉਪਲਬੱਧ ਕਰਵਾਉਣਾ ਹੈ ਜਿਸ ਵਿਚ ਉਹ ਆਪਣੀ ਕੌਂਸ਼ਲ ਸਮਰੱਥਾ ਦਾ ਉਪਯੋਗ ਕਰਦੇ ਹੋਏ ਰਾਜ ਦੇ ਵਿਕਾਸ ਵਿਚ ਭਾਗੀਦਾਰੀ ਬਣ ਸਕਣ। ਉਨ੍ਹਾਂ ਕਿਹਾ ਕਿ ਸੰਗਠਨ ਵਲੋਂ ਲਗਾਤਾਰ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਤਾਇਨਾਤ ਕਰਮਚਾਰੀ ਬਿਹਤਰ ਕਾਰਜ ਵਾਤਾਵਰਣ ਅਤੇ ਜ਼ਰੂਰੀ ਸੁਵਿਧਾਵਾਂ ਨਾਲ ਆਪਣੀਆਂ ਸੇਵਾਵਾਂ ਦੇ ਸਕਣ।
ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਹੁਸ਼ਿਆਰਪੁਰ ਦਫ਼ਤਰ ਦੇ ਅੰਤਰਗਤ ਗੁਰਦਾਸਪੁਰ ਅਤੇ ਪਠਾਨਕੋਟ ਦੇ ਐਕਸ ਸਰਵਿਸਮੈਨ ਦੇ ਪੁਨਰ ਰੋਜ਼ਗਾਰ ਦੀ ਜ਼ਿੰਮੇਵਾਰੀ ਵੀ ਨਿਭਾਈ ਜਾ ਰਹੀ ਹੈ। ਵਰਤਮਾਨ ਵਿਚ ਲਗਭਗ 1700 ਕਰਮਚਾਰੀ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ ਵਿਚ ਤਾਇਨਾਤ ਹਨ ਅਤੇ ਪੂਰੀ ਮੁਸਤੈਦੀ, ਨਿਸ਼ਠਾ ਅਤੇ ਅਨੁਸ਼ਾਸਨ ਨਾਲ ਆਪਣੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਪੇਸਕੋ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਨੂੰ ਸਮਾਜ ਅਤੇ ਰਾਜ ਹਿੱਤ ਲਈ ਬਹੁਤ ਮਹੱਤਵਪੂਰਨ ਦੱਸਿਆ। 

Latest

ਲੈਫਟੀਨੈਂਟ ਜਨਰਲ ਚਾਂਦਪੁਰੀਆ ਨੇ ਪੇਸਕੋ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ
ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸੰਪੂਰਨਤਾ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਨਾਲ ਕੀਤੀ ਸ਼ਿਰਕਤ