ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 9 ਨਵੰਬਰ:
 
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੇ ਹਿੱਸੇ ਵਜੋਂ ਅਗਲੇ ਗੇੜ ਦੇ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ ਕਰਵਾਏ ਜਾਣਗੇ। ਇਸ ਤੋਂ ਬਾਅਦ 14, 17 ਅਤੇ 20 ਨਵੰਬਰ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।

ਉਨ੍ਹਾਂ ਦੱਸਿਆ ਕਿ 11 ਨਵੰਬਰ ਨੂੰ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਉ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿਸ ਵਿੱਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਜਾਵੇਗੀ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਸ਼ਮੂਲੀਅਤ ਕਰਨਗੇ। ਜਦਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸਰਸ ਮੇਲਾ ਗਰਾਊਂਡ ਵਿਖੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਹਾਜ਼ਰੀ ਭਰਨਗੇ। ਸੰਗਰੂਰ ਦੇ ਰਣਬੀਰ ਕਾਲਜ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਿਲ ਹੋਣਗੇ।

 ਜ਼ਿਕਰਯੋਗ ਹੈ ਕਿ 14 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਖੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹਾਜ਼ਰੀ ਭਰਨਗੇ।  

ਮੰਤਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਨੂੰ ਕਰਵਾਉਣ ਦਾ ਉਦੇਸ਼ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਸ਼ਹਾਦਤ ਉੱਤੇ ਚਾਨਣਾ ਪਾਉਣਾ ਹੈ, ਤਾਂ ਜੋ ਅੱਜ ਦੀ ਪੀੜੀ ਨੂੰ ਇਸ ਮਹਾਨ ਇਤਿਹਾਸ ਬਾਰੇ ਜਾਣੂੰ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 8 ਜ਼ਿਲ੍ਹਿਆਂ ਜਲੰਧਰ, ਫਤਹਿਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅਜ਼ ਦੌਰਾਨ ਦਰਸਾਏ ਗਏ ਮਹਾਨ ਇਤਿਹਾਸ ਨੇ ਸੰਗਤਾਂ ਨੂੰ ਨਿਹਾਲ ਕੀਤਾ, ਜਿਸਦੀ ਸਭਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।
-----------

Latest

'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ
ਚੋਣ ਕਮਿਸ਼ਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ: ਮੁੱਖ ਚੋਣ ਅਧਿਕਾਰੀ