ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਚੰਡੀਗੜ੍ਹ, 5 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਲੜਨਗੇ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਕੁੱਲ 14 ਉਮੀਦਵਾਰਾਂ ਚੋਣ ਮੈਦਾਨ ਵਿਚ ਰਹਿ ਗਏ ਹਨ।  

ਜ਼ਿਕਰਯੋਗ ਹੈ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

Advertisement

Latest

ਸੋਰਸ ਸੈਗਰੀਗੇਸ਼ਨ ਵੱਲ ਇਕ ਵੱਡਾ ਕਦਮ : 9 ਜੂਨ ਤੋਂ ਸ਼ਹਿਰ ਦੇ ਪੰਜ ਵਾਰਡਾਂ ਵਿਚ ਪਾਇਲਟ ਪ੍ਰੋਜੈਕਟ ਹੋਵੇਗਾ ਸ਼ੁਰੂ
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਕਾਲਾ ਸੰਘਿਆ ਡਰੇਨ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼
ਹਰਭਜਨ ਸਿੰਘ ਈ. ਟੀ. ਓ. ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ : ਰੋਪੜ ਵਿੱਚ ਵਿੱਚ ਸਥਾਪਤ ਹੋਣਗੇ 800-800 ਮੈਗਾਵਾਟ ਦੇ ਦੋ ਹੋਰ ਬਿਜਲੀ ਉਤਪਾਦਨ ਦੇ ਯੂਨਿਟ , ਪੰਜਾਬ ਵਿੱਚ 800 ਮੈਗਾਵਾਟ ਯੂਨਿਟ ਦਾ ਇਕ ਨਵੇਂ ਪਲਾਂਟ ਨੂੰ ਸਥਾਪਿਤ ਕਰਨ ਨੂੰ ਮੰਨਜ਼ੂਰੀ
ਯੁੱਧ ਨਸ਼ਿਆਂ ਵਿਰੁੱਧ’ ਦਾ 97ਵਾਂ ਦਿਨ: 134 ਨਸ਼ਾ ਤਸਕਰ ਗ੍ਰਿਫ਼ਤਾਰ; 1 ਕਿਲੋ ਹੈਰੋਇਨ, 4.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ