ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਲੁਧਿਆਣਾ, 9 ਜੁਲਾਈ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ […]


ਲੁਧਿਆਣਾ, 9 ਜੁਲਾਈ (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ।

ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ