ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ 26 ਜਨਵਰੀ ਮੌਕੇ ਹੋਣ ਵਾਲੇ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਮੀਟਿੰਗ

ਫਰੀਦਕੋਟ, 13 ਜਨਵਰੀ ( ):

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ 26 ਜਨਵਰੀ 2026 ਨੂੰ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਜਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਿਤ ਗਣਤੰਤਰ ਦਿਵਸ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਤਾਂ ਜੋ ਇਸ ਕੌਮੀ ਤਿਉਹਾਰ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਬੀ.ਐਸ.ਐਫ.ਪੰਜਾਬ ਪੁਲਿਸਹੋਮ ਗਾਰਡਐਨ.ਸੀ.ਸੀ.ਸਕਾਊਟਸ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਮਾਰਚਪਾਸਟ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਸਮਾਗਮ ਦੀਆਂ ਤਿਆਰੀਆਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਐੱਸ.ਡੀ.ਐੱਮ ਫਰੀਦਕੋਟ ਮੇਜਰ ਡਾ. ਵਰੁਣ ਕੁਮਾਰਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਸ੍ਰੀ ਜਸਬੀਰ ਸਿੰਘ ਜੱਸੀ, ਰੈੱਡ ਕਰਾਸ ਸੈਕਟਰੀ ਸ੍ਰੀ ਮਨਦੀਪ ਮੌਂਗਾ, ਖੇਡ ਅਫਸਰ ਸ. ਬਲਜਿੰਦਰ ਸਿੰਘਐਕਸਾਈਜ਼ ਇੰਸਪੈਕਟਰ ਮਾਣਕ ਸਿੰਘਜਸਵੰਤ ਸਿੰਘਪ੍ਰੋਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।