ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਅਮਰਗੜ੍ਹ/ਮਾਲੇਰਕੋਟਲਾ02 ਅਪ੍ਰੈਲ :

                                ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ ਨੀਹ ਪੱਥਰ ਰੱਖਿਆ ਗਿਆ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਸ ਫੇਜ਼-2 ਸਕੀਮ ਤਹਿਤ ਕਰਵਾਇਆ ਜਾ ਰਿਹਾ ਹੈਜਿਸ ਅਧੀਨ ਲਗਭਗ 26.43 ਕਿਲੋਮੀਟਰ ਲੰਬੀ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ।

                                ਇਸ ਮੌਕੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ ਅਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੜਕਾਂਸਿਹਤ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਗਏ ਹਨ।

                                ਉਨ੍ਹਾਂ ਦੱਸਿਆ ਕਿ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਇਹ ਸੜਕ ਲੰਮੇ ਸਮੇਂ ਤੋਂ ਖਰਾਬ ਹਾਲਤ ਵਿੱਚ ਸੀ ਅਤੇ ਕਰੀਬ 35 ਸਾਲਾਂ ਬਾਅਦ ਇਸ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਰਿਹਾ ਹੈ। ਇਸ ਸੜਕ ਦੇ ਨਵੀਨੀਕਰਨ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਕਈ ਪਿੰਡਾਂ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।                                             

                            ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਇਹ ਸੜਕ ਕਈ ਪੇਂਡੂ ਇਲਾਕਿਆਂ ਨੂੰ ਆਪਸ ਵਿੱਚ ਜੋੜਦੀ ਇੱਕ ਅਹਿਮ ਲਿੰਕ ਸੜਕ ਹੈ। ਇਸ ਦੇ ਨਵੀਨੀਕਰਨ ਨਾਲ ਖੇਤੀਬਾੜੀ ਉਤਪਾਦਾਂ ਦੀ ਆਵਾਜਾਈ ਸੁਗਮ ਹੋਵੇਗੀ ਅਤੇ ਇਲਾਕੇ ਦੇ ਵਪਾਰਕ ਗਤੀਵਿਧੀਆਂ ਨੂੰ ਵੀ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਪੇਂਡੂ ਕਨੈਕਟੀਵਿਟੀ ਮਜ਼ਬੂਤ ਹੋਵੇਗੀ ਸਗੋਂ ਇਲਾਕੇ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਵੀ ਹੋਰ ਗਤੀ ਮਿਲੇਗੀ।               

                                ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਸਮਾਨ ਵਿਕਾਸ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਨਵੀਆਂ ਸੜਕਾਂ ਦੀ ਉਸਾਰੀ ਲਈ ਵੱਡੇ ਪੱਧਰ ਤੇ ਫੰਡ ਜਾਰੀ ਕੀਤੇ ਗਏ ਹਨਜਿਸ ਨਾਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਰਹੀਆਂ ਹਨ।

                                ਇਸ ਮੌਕੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਦੇ ਨਵੀਨੀਕਰਨ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਅਤੇ ਮਿਆਰੀ ਮਾਪਦੰਡਾਂ ਅਨੁਸਾਰ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਉੱਚ ਗੁਣਵੱਤਾ ਵਾਲੀ ਸੜਕ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

                                   ਇਸ ਮੌਕੇ ਐਕਸ਼ੀਅਨ ਪੀ.ਡਬਲਿਊ.ਡੀ ਇੰਜੀ. ਪਰਨੀਤ ਕੌਰ ਟਿਵਾਣਾ, ਐਸ.ਡੀ.ਓ ਇੰਜੀ ਯੁਦਵੀਰ ਸਿੰਘ, ਜੇ.ਈ.ਈ ਇੰਜੀ. ਬਲਪ੍ਰੀਤ ਸਿੰਘ ਤੋਂ ਇਲਾਵਾ ਸਥਾਨਕ ਪ੍ਰਤੀਨਿਧੀਪੰਚਾਇਤੀ ਨੁਮਾਇੰਦੇਅਧਿਕਾਰੀ ਅਤੇ ਇਲਾਕੇ ਦੇ ਵਸਨੀਕ ਵੀ ਹਾਜ਼ਰ ਸਨ।