ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਲੁਧਿਆਣਾ, 02 ਸਤੰਬਰ (000) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ […]

ਲੁਧਿਆਣਾ, 02 ਸਤੰਬਰ (000) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ ਸਸ਼ਕਤੀਕਰਨ ਦਾ ਸਮਰਥਨ ਕਰਦਿਆਂ ਇਸ ਗੱਲ ‘ਤੇ ਪਹਿਰਾ ਦੇਣ ਦਾ ਵੀ ਸੁਨੇਹਾ ਦਿੱਤਾ ਕਿ ਧੀਆਂ ਨੂੰ ਵੀ ਪੁੱਤਰਾਂ ਦੇ ਬਰਾਬਰ ਦਰਜਾ ਦਿੱਤਾ ਜਾਵੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਸ਼ਿਵਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।

Tags:

Latest

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾਲ ਭੀਖ ਮੰਗਣ ਖ਼ਿਲਾਫ਼ ਮਿਸਾਲੀ ਅਭਿਆਨ