ਵਿਧਾਇਕ ਉੱਗੋਕੇ ਨੇ 1.28 ਕਰੋੜ ਦੀ ਲਾਗਤ ਵਾਲੇ ਮੰਡੀ ਦੇ ਫੜ੍ਹ ਦੇ ਕੰਮ ਦਾ ਰੱਖਿਆ ਨੀਂਹ ਪੱਥਰ
By NIRPAKH POST
On
ਸ਼ਹਿਣਾ, 15 ਅਪ੍ਰੈਲ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਦੇ ਫੰਡਾਂ ਨਾਲ ਪਿੰਡ - ਪਿੰਡ ਵਿਕਾਸ ਕਾਰਜ ਵੱਡੇ ਪੱਧਰ 'ਤੇ ਕਰਾਏ ਜਾ ਰਹੇ ਹਨ।
ਇਹ ਪ੍ਰਗਟਾਵਾ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਸਹਿਣਾ ਵਿੱਚ 1 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਕਿਸਾਨਾਂ ਲਈ ਅਨਾਜ ਮੰਡੀ ਦਾ ਫੜ ਉੱਚਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਪਹਿਲੇ ਤਿੰਨ ਸਾਲਾਂ ਵਿਚ ਹੀ ਪਿੰਡ- ਪਿੰਡ, ਸ਼ਹਿਰ -ਸ਼ਹਿਰ ਵਿਕਾਸ ਕਾਰਜ ਵਿਆਪਕ ਪੱਧਰ 'ਤੇ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਭਦੌੜ ਵਿਚ ਕਰੋੜਾਂ ਦੇ ਵਿਕਾਸ ਕਾਰਜ ਜਾਰੀ ਹਨ।
ਉਨ੍ਹਾਂ ਕਿਹਾ ਕਿ ਰਹਿੰਦੇ ਕੰਮ ਆਉਣ ਵਾਲੇ ਸਮੇਂ ਵਿਚ ਨੇਪਰੇ ਚਾੜ੍ਹ ਦਿੱਤੇ ਜਾਣਗੇ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਸਮੂਹ ਗ੍ਰਾਮ ਪੰਚਾਇਤ, ਮਾਰਕੀਟ ਕਮੇਟੀ ਦੇ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।
Tags:
Related Posts
Advertisement
