ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ 14 ਮਾਰਚ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮੁਕੰਮਲ ਤੌਰ *ਤੇ ਵਿਕਾਸ ਹੋ ਸਕੇ।
ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37 ਲੱਖ 43 ਹਜ਼ਾਰ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ । ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਹੋਣ ਨਾਲ ਪਿੰਡ ਵਾਸੀਆਂ ਨੁੰ ਇਕ ਪਿੰਡ ਤੋਂ ਦੂਸਰੇ ਪਿੰਡ ਵਿਚ ਆਉਣਾ ਜਾਣਾ ਸੋਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ ਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਵਿਕਾਸ ਪੱਖੋਂ ਕੋਈ ਦਿੱਕਤ ਨਾ ਆਵੇ।
ਉਨ੍ਹਾਂ ਕਿਹਾ ਕਿ ਪਿੰਡ ਦੀ ਅੰਦਰੂਨੀ ਤੇ ਬਾਹਰਲੀ ਦਿਖ ਦੋਨਾ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਨੁਹਾਰ ਬਦਲੇ ਤਾਂ ਜੋ ਪਿੰਡ ਵੀ ਸ਼ਹਿਰਾਂ ਵਾਂਗ ਚਮਕਣ, ਇਹ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਉਣ ਜਾਣ ਨੂੰ ਲੈ ਕੇ ਲੋਕਾਂ ਨੁੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਸੁਰਖਿਅਤ ਤਰੀਕੇ ਨਾਲ ਲੋਕ ਦਿਨ ਰਾਤ ਸਮੇਂ ਆ ਜਾ ਸਕਣ, ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕ ਹਿਤ ਫੈਸਲੇ ਲੈ ਰਹੀ ਹੈ ਤੇ ਲੋਕਾਂ ਨੂੰ ਨਾਲ ਲੈ ਕੇ ਵਿਕਾਸ ਪ੍ਰੋਜੇਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੂਬੇ ਦਾ ਵਿਕਾਸ ਕਰਨ ਲਈ ਲਗਾਤਾਰ ਫੰਡ ਮੁਹੱਈਆ ਕਰਵਾ ਰਹੇ ਹਨ ਤਾਂ ਜੋ ਲੋਕਾਂ ਦਾ ਪੈਸਾ ਲੋਕਾਂ *ਤੇ ਹੀ ਲਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕ ਕੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

