ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ - ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਸਿਹਤ ਕਾਰਡ ਵੰਡੇ ਗਏ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਵੱਡੀ ਰਾਹਤ ਮਿਲੇਗੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੀ ਚਿੰਤਾ ਤੋਂ ਨਿਜਾਤ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡਾਂ ਦੀ ਵੰਡ ਵੱਡੇ ਪੱਧਰ 'ਤੇ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲਗਭਗ 54 ਲੱਖ ਪਰਿਵਾਰਾਂ ਨੂੰ ਕਵਰ ਕਰਦੇ ਹੋਏ 1.26 ਕਰੋੜ ਸਿਹਤ ਕਾਰਡ ਵੰਡੇ ਜਾ ਰਹੇ ਹਨ, ਜਿਸ ਨਾਲ ਹਰੇਕ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਬਿਨਾਂ ਪੈਸੇ ਦਿੱਤੇ) ਇਲਾਜ ਮਿਲੇਗਾ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸ ਸਕੀਮ (ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ) ਤਹਿਤ ਇਲਾਜ ਦੀ ਸੀਮਾ ਸਿਰਫ਼ 5 ਲੱਖ ਰੁਪਏ ਸੀ, ਜਿਸ ਨੂੰ ਮਾਨ ਸਰਕਾਰ ਵੱਲੋਂ ਦੁੱਗਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਗਿਆ ਹੈ।ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਰਿਆਂ ਲਈ ਬਰਾਬਰ ਅਧਿਕਾਰ ਹੈ। ਇਸ ਯੋਜਨਾ ਲਈ ਕੋਈ ਵੀ ਆਮਦਨ ਸੀਮਾ ਜਾਂ ਕੋਈ ਹੋਰ ਸ਼ਰਤ ਨਹੀਂ ਰੱਖੀ ਗਈ ਹੈ। ਸੂਬੇ ਦਾ ਹਰ ਇੱਕ ਪਰਿਵਾਰ ਇਸ ਦਾ ਲਾਭ ਲੈ ਸਕਦਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਵੀ ਸਕੀਮ ਦੇ ਘੇਰੇ ਵਿੱਚ ਸ਼ਾਮਲ ਹਨ। ਇਸ ਯੋਜਨਾ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸੂਚੀਬੱਧ (Empanelled) ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 2,356 ਤੋਂ ਵੱਧ ਇਲਾਜ ਪੈਕੇਜ ਉਪਲਬਧ ਹਨ। ਇਸ ਵਿੱਚ ਕੈਂਸਰ, ਦਿਲ ਦੇ ਰੋਗ, ਡਾਇਲਸਿਸ, ਗੋਡੇ ਬਦਲਣੇ, ਅੱਖਾਂ ਦੇ ਅਪਰੇਸ਼ਨ, ਕਿਡਨੀ ਅਤੇ ਲਿਵਰ ਟ੍ਰਾਂਸਪਲਾਂਟ ਵਰਗੇ ਵੱਡੇ ਅਪਰੇਸ਼ਨ ਅਤੇ ਆਈ.ਸੀ.ਯੂ. (ICU) ਸਹੂਲਤਾਂ ਸ਼ਾਮਲ ਹਨ।ਅਜੋਕੇ ਸਮੇਂ ਵਿੱਚ ਗੰਭੀਰ ਬੀਮਾਰੀ ਕਾਰਨ ਇੱਕ ਆਮ ਪਰਿਵਾਰ ਕਰਜ਼ੇ ਦੇ ਜਾਲ ਵਿੱਚ ਫਸ ਜਾਂਦਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਪੈਸੇ ਦੀ ਤੰਗੀ ਕਾਰਨ ਸੂਬੇ ਦੇ ਕਿਸੇ ਵੀ ਨਾਗਰਿਕ ਨੂੰ ਇਲਾਜ ਤੋਂ ਵਾਂਝਾ ਨਾ ਰਹਿਣਾ ਪਵੇ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। 

Latest

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸਹਾਰੀ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਵੰਡੇ
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ
ਪੀ.ਏ.ਯੂ ਨੇ ਸੂਬੇ ਦੀ ਖੇਤੀ ਨੂੰ ਅਗਾਂਹਵਧੂ ਲੀਹਾਂ ਉੱਪਰ ਤੋਰਨ ਲਈ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਜਲਦ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਜ਼ਮੀਨੀ ਪੱਧਰ ’ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਸ਼ਾਨਦਾਰ ਉਪਰਾਲੇ : ਡਾ. ਰਵਜੋਤ ਸਿੰਘ