ਵਿਧਾਇਕ ਜਿੰਪਾ ਨੇ ਵਾਰਡ 11 ’ਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ
ਹੁਸ਼ਿਆਰਪੁਰ, 16 ਜੂਨ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 11 ਵਿਚ 18 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਸਾਰੇ ਵਾਰਡਾਂ ਦੀਆਂ ਲੋੜਾਂ ਅਨੁਸਾਰ ਜੰਗੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਉਸਾਰੀ ਕਾਰਜਾਂ ਦੀ ਗੁਣਵੱਤਾ ਵਿਚ ਕੋਈ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਭਰੋਸਾ ਦਿੱਤਾ ਕਿ ਉਸਾਰੀ ਦਾ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤਾ ਜਾਵੇਗਾ।
ਸਥਾਨਕ ਲੋਕਾਂ ਨੇ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਹੋਣ 'ਤੇ ਵਿਧਾਇਕ ਅਤੇ ਨਗਰ ਨਿਗਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਨਰਿੰਦਰ ਚੌਧਰੀ, ਜ਼ਿਲ੍ਹਾ ਜਾਇੰਟ ਸਕੱਤਰ ਕਮਲੇਸ਼ ਕੌਰ, ਡਾ. ਜਸਵੀਰ ਸਿੰਘ ਪਰਮਾਰ, ਪੂਜਾ ਮਹਾਜਨ, ਐਸ.ਡੀ.ਓ ਲਵਦੀਪ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Related Posts
Advertisement
